ਬਠਿੰਡਾ (ਜਸਪ੍ਰੀਤ): ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਕੰਗਣਾ ਰਣੌਤ ਵਾਂਗ ਵਿਵਾਦਤ ਬਿਆਨ ਦੇ ਰਹੇ ਹਨ। ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦਾ ਨਾਮ ਚਰਚਾ ਵਿੱਚ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਅਕਾਲੀ ਆਗੂ ਵਲਟੋਹਾ ਦੀ ਤੁਲਨਾ ਕੰਗਨਾ ਰਣੌਤ ਨਾਲ ਕੀਤੀ ਹੈ। ਦਰਅਸਲ ਬੀਤੇ ਬੁੱਧਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਵੀਰਵਾਰ ਨੂੰ ਅਕਾਲੀ ਦਲ ਅਤੇ ‘ਆਪ’ ਆਗੂਆਂ ਨੇ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਰੂਪ ਸਿੰਘ ਗਿੱਲ ਅਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਪੁੱਜੇ ਹੋਏ ਸਨ। ਸਾਰੇ ਆਗੂਆਂ ਨੇ ਲੰਮਾ ਸਮਾਂ ਜਥੇਦਾਰ ਨਾਲ ਮੁਲਾਕਾਤ ਕਰਕੇ ਪੂਰੀ ਜਾਣਕਾਰੀ ਹਾਸਲ ਕੀਤੀ।
‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਕੰਗਣਾ ਰਣੌਤ ਵਾਂਗ ਵਿਵਾਦਤ ਬਿਆਨ ਦੇ ਰਹੇ ਹਨ। ਜੋ ਸਿੱਖ ਕੌਮ ਲਈ ਠੀਕ ਨਹੀਂ ਹੈ। ਬੁੱਧਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜ ਦਿੱਤਾ ਸੀ। ਹਾਲਾਂਕਿ ਕੁਝ ਘੰਟਿਆਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਰਘੁਵੀਰ ਸਿੰਘ ਨੇ ਅਸਤੀਫ਼ਾ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ।