ਪੰਜਾਬ ਵਿਧਾਨ ਸਭਾ ਚੋਣ 2022 ਦੇ ਨਤੀਜੇ ਲਾਈਵ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਦਿੱਗਜਾਂ ਦੀ ਹਾਰ ਹੋਈ ਹੈ। ‘ਆਪ’ ਨੂੰ ਮਿਲੇ ਜ਼ਬਰਦਸਤ ਬਹੁਮਤ ਤੋਂ ਬਾਅਦ ਪੰਜਾਬ ਭਰ ‘ਚ ‘ਆਪ’ ਵਰਕਰਾਂ ‘ਚ ਜਸ਼ਨ ਦਾ ਮਾਹੌਲ ਹੈ।
ਭਗਵੰਤ ਮਾਨ ਜਿੱਤ ਗਏ
‘ਆਪ’ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਜਿੱਤ ਗਏ ਹਨ।
ਭਗਤ ਸਿੰਘ ਦੇ ਪਿੰਡ ‘ਚ ਭਗਵੰਤ ਮਾਨ ਚੁੱਕਣਗੇ ਸਹੁੰ
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਹੁਦੇ ਦੀ ਸਹੁੰ ਰਾਜ ਭਵਨ ਵਿੱਚ ਨਹੀਂ ਬਲਕਿ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਚੁੱਕਣਗੇ।
ਰਾਹੁਲ ਗਾਂਧੀ ਨੇ ਹਾਰ ਸਵੀਕਾਰ ਕਰ ਲਈ ਹੈ
ਪੰਜ ਰਾਜਾਂ ‘ਚ ਹੋਈ ਹਾਰ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ।
ਸ਼ਹੀਦ ਭਗਤ ਸਿੰਘ ਦੀ ਫੋਟੋ ਮੁੱਖ ਮੰਤਰੀ ਦਫ਼ਤਰ ਵਿੱਚ ਲਗਾਈ ਜਾਵੇਗੀ
ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਸੀਐਮ ਦੀ ਫੋਟੋ ਨਹੀਂ ਹੋਵੇਗੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।