ਵੀ. ਕੇ. ਭਾਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਵਜੋਂ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰ ਨੂੰ ਭੇਜੇ ਪੈਨਲ ਵਿਚ ਤਿੰਨ ਨਾਂ ਵਾਪਸ ਆਏ ਸਨ। ਵਾਪਸ ਆਏ ਨਾਵਾਂ ਦਿਨਕਰ ਗੁਪਤਾ, ਵੀ. ਕੇ. ਭਾਵਰਾ ਤੇ ਪ੍ਰਬੋਧ ਕੁਮਾਰ ਦਾ ਨਾਂ ਸ਼ਾਮਲ ਸੀ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਸਿਰਫ ਕੁਝ ਮਿੰਟ ਪਹਿਲਾਂ ਪੰਜਾਬ ਦੇ ਨਵੇਂ ਡੀ. ਜੀ. ਪੀ. ਬਾਰੇ ਫੈਸਲਾ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਚੋਣ ਕਮਿਸ਼ਨ ਨੇ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ, ਜਿਸ ਵਿਚ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।