Friday, November 15, 2024
HomePunjabਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਵਿਚ ਵੀ ਮੀਂਹ ਪਿਆ, 19 ਜ਼ਿਲ੍ਹਿਆਂ 'ਚ...

ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਵਿਚ ਵੀ ਮੀਂਹ ਪਿਆ, 19 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਚੰਡੀਗੜ੍ਹ : (ਹਰਮੀਤ)-ਬੀਤੇ ਕਈ ਦਿਨਾਂ ਤੋਂ ਅਸਮਾਨੋਂ ਵਰ੍ਹਦੀ ਅੱਗ ਨੇ ਲੋਕਾਂ ਦੇ ਸਾਹ ਸੁਕਾਏ ਪਏ ਸੀ, ਬੀਤੀ ਰਾਤ ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਵਿਚ ਵੀ ਮੀਂਹ ਪਿਆ ਹੈ ਜਿਸ ਕਰਕੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਬੁੱਧਵਾਰ ਨੂੰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।

ਜਿਕਰਯੋਗ ਹੈ ਕਿ ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।
ਇਸ ਸਮੇਂ ਦੇਸ਼ ਵਿੱਚ ਦੱਖਣ-ਪੱਛਮੀ ਮਾਨਸੂਨ ਅੱਗੇ ਵਧ ਰਿਹਾ ਹੈ। ਮਾਨਸੂਨ ਦੀ ਉੱਤਰੀ ਸੀਮਾ ਗੋਆ, ਨਰਾਇਣਪੇਟ, ਨਰਸਾਪੁਰ ਅਤੇ ਇਸਲਾਮਪੁਰ ਤੋਂ ਹੋ ਕੇ ਲੰਘ ਰਹੀ ਹੈ। ਅਗਲੇ 3 ਦਿਨਾਂ ਦੌਰਾਨ ਕਰਨਾਟਕ ਦੇ ਬਾਕੀ ਹਿੱਸਿਆਂ, ਦੱਖਣੀ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਤੇਲੰਗਾਨਾ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments