ਪੰਜਾਬ ਪੁਲਿਸ ਦੇ ਇੱਕ ਕਮਾਂਡੋ ਜਵਾਨ ਨੂੰ ਜੇਲ੍ਹ ਪ੍ਰਸ਼ਾਸਨ ਨੇ ਅੰਦਰੋਂ ਇਤਰਾਜ਼ਯੋਗ ਵਸਤੂਆਂ ਲਿਆਉਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਦੋਸ਼ੀ ਜੇਲ ਦੇ ਹਾਈ ਸਕਿਓਰਿਟੀ ਜ਼ੋਨ ‘ਚ ਡਿਊਟੀ ‘ਤੇ ਸੀ, ਜਿੱਥੇ ਉਹ ਬੰਦੀਆਂ ਅਤੇ ਲਾਕ-ਅਪ ‘ਚ ਪਾਬੰਦੀਸ਼ੁਦਾ ਚੀਜ਼ਾਂ ਪਹੁੰਚਾਉਂਦਾ ਰਹਿੰਦਾ ਸੀ।
ਜੇਲ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਪੁਲਸ ਦੇ ਕਮਾਂਡੋ ਹੌਲਦਾਰ ਲਖਵੀਰ ਸਿੰਘ ਹਾਈ ਸਕਿਓਰਿਟੀ ਜ਼ੋਨ ‘ਚ ਡਿਊਟੀ ‘ਤੇ ਜਾਂਦੇ ਸਮੇਂ ਗੁਪਤ ਤੌਰ ‘ਤੇ ਪਾਬੰਦੀਸ਼ੁਦਾ ਚੀਜ਼ਾਂ ਆਪਣੇ ਨਾਲ ਲੈ ਕੇ ਜਾਂਦੇ ਹਨ। ਸ਼ਨੀਵਾਰ ਨੂੰ ਜਦੋਂ ਉਹ ਡਿਊਟੀ ‘ਤੇ ਆਇਆ ਤਾਂ ਤਲਾਸ਼ੀ ਦੌਰਾਨ ਉਸ ਦੇ ਬੂਟਾਂ ‘ਚ ਛੁਪਾ ਕੇ ਰੱਖੇ ਤੰਬਾਕੂ ਦੇ 2 ਪੈਕੇਟ ਬਰਾਮਦ ਹੋਏ। ਦੋਸ਼ੀ ਨੂੰ ਤੁਰੰਤ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਉਸ ਖਿਲਾਫ ਜੇਲ ਐਕਟ ਦੀ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਚਿਤਾਵਨੀ ਦੇ ਕੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ।