Friday, November 15, 2024
HomeWeatherਇਹਨਾਂ ਖੇਤਰਾਂ ਵਿੱਚ ਅੱਜ ਵੀ ਜਾਰੀ ਰਹੇਗਾ ਮੀਂਹ ਤੇ ਠੰਢੀਆਂ ਹਵਾਵਾਂ ਦਾ...

ਇਹਨਾਂ ਖੇਤਰਾਂ ਵਿੱਚ ਅੱਜ ਵੀ ਜਾਰੀ ਰਹੇਗਾ ਮੀਂਹ ਤੇ ਠੰਢੀਆਂ ਹਵਾਵਾਂ ਦਾ ਦੌਰ

ਪੰਜਾਬ ਤੇ ਹਰਿਆਣਾ ‘ਚ ਸ਼ੁੱਕਰਵਾਰ ਰਾਤ ਤੋਂ ਹੀ ਸਾਰੇ ਜ਼ਿਲਿਆਂ ‘ਚ ਲਗਾਤਾਰ ਮੀਂਹ ਦਾ ਕਹਿਰ ਹੈ। ਦੱਸ ਦੇਈਏ ਕਿ ਮੀਂਹ ਦਾ ਇਹ ਦੌਰ ਅੱਜ ਵੀ ਜਾਰੀ ਰਹੇਗਾ।
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਸ਼ ਤੇ ਤੇਜ਼ ਹਵਾਵਾਂ ਨੇ ਠੰਢ ਵਿੱਚ ਇਕਦਮ ਵਾਧਾ ਕਰ ਦਿੱਤਾ ਹੈ। ਦੋਵਾਂ ਸੂਬਿਆਂ ਵਿੱਚ ਮੀਂਹ ਦੇ ਨਾਲ-ਨਾਲ ਸਰਦ ਹਵਾਵਾਂ ਚੱਲ ਰਹੀਆਂ ਹਨ। ਇਸ ਲਈ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ 23 ਅਤੇ 24 ਜਨਵਰੀ ਨੂੰ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ।
RELATED ARTICLES

LEAVE A REPLY

Please enter your comment!
Please enter your name here

Most Popular

Recent Comments