ਭਾਰਤ ਦੇ ਮੌਸਮ ਵਿਭਾਗ ਨੇ ਪੱਛਮੀ ਹਿਮਾਲਿਆ ਖੇਤਰ ਵਿੱਚ ਮੀਂਹ ਦੇ ਨਾਲ ਬਰਫ਼ਬਾਰੀ ਅਤੇ 9 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੱਧਮ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੀਂਹ ਦੇ ਕਰਨ ਕੜਾਕੇ ਦੀ ਢੰਡ ਪੈ ਰਹੀ ਹੈ| ਹਾਲਾਂਕਿ, ਅਗਲੇ 4-5 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੇ ਹਾਲਾਤ ਨਹੀਂ ਰਹਿਣਗੇ। ਮੀਂਹ ਦੇ ਮੱਦੇਨਜ਼ਰ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ‘ਚ 9 ਜਨਵਰੀ ਤੱਕ ਬਾਰਿਸ਼ ਦੇ ਨਾਲ ਬਰਫਬਾਰੀ ਹੋਵੇਗੀ ਅਤੇ ਉਸ ਤੋਂ ਬਾਅਦ ਇਹ ਕਾਫੀ ਘੱਟ ਜਾਵੇਗੀ। ਸ਼ਨੀਵਾਰ ਅਤੇ ਐਤਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ 9 ਜਨਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ 11 ਜਨਵਰੀ ਤੱਕ ਅਤੇ ਵਿਦਰਭ ਅਤੇ ਛੱਤੀਸਗੜ੍ਹ ਵਿੱਚ 9 ਤੋਂ 11 ਜਨਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।