Nation Post

Raja Warring ਦੀ ਤਾਜਪੋਸ਼ੀ ਸਮਾਗਮ ਵਿੱਚ ਪਹੁੰਚੇ Navjot Sidhu, ਕਹੀ ਇਹ ਵੱਡੀ ਗੱਲ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸਮਾਗਮ ਤੋਂ ਪਹਿਲਾਂ ਇਕ ਵੱਖਰੀ ਹੀ ਤਸਵੀਰ ਦੇਖਣ ਨੂੰ ਮਿਲੀ, ਜਦੋਂ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਨਵੇਂ ਨਿਯੁਕਤ ਪ੍ਰਧਾਨ ਦਾ ਗਲਵੱਕੜੀ ਪਾ ਕੇ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਕਾਂਗਰਸ ਨੂੰ ਅੱਪਗਰੇਡ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਡੰਕੇ ਦੀ ਚੋਟ ‘ਤੇ ਮੈਂ ਕਹਾਂਗਾ ਕਿ ਕਾਂਗਰਸ 5 ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰ ਗਈ ਹੈ। ਮੈਂ ਹਮੇਸ਼ਾ ਇਸ ਮਾਫੀਆ ਰਾਜ ਦੇ ਖਿਲਾਫ ਲੜਿਆ, ਇਹ ਲੜਾਈ ਸਿਸਟਮ ਦੇ ਖਿਲਾਫ ਸੀ। ਇਹ ਕੁਝ ਲੋਕਾਂ ਦਾ ਕਾਰੋਬਾਰ ਸੀ, ਜੋ ਮੁੱਖ ਮੰਤਰੀ ਸਮੇਤ ਸੂਬੇ ਨੂੰ ਕੀੜੇ ਵਾਂਗ ਖਾ ਰਿਹਾ ਸੀ।

Exit mobile version