ਨਵੀਂ ਦਿੱਲੀ: ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 31ਵੀਂ ਬਰਸੀ ਹੈ। ਰਾਜੀਵ ਗਾਂਧੀ ਦੀ 31 ਸਾਲ ਪਹਿਲਾਂ ਦੱਖਣੀ ਭਾਰਤ ਦੇ ਤਾਮਿਲਨਾਡੂ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਪੂਰਾ ਦੇਸ਼ ਅਤੇ ਕਾਂਗਰਸ ਪਰਿਵਾਰ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਵੀ ਇਸ ਮੌਕੇ ਭਾਵੁਕ ਹੋ ਗਏ।
My father was a visionary leader whose policies helped shape modern India.
He was a compassionate & kind man, and a wonderful father to me and Priyanka, who taught us the value of forgiveness and empathy.
I dearly miss him and fondly remember the time we spent together. pic.twitter.com/jjiLl8BpMs
— Rahul Gandhi (@RahulGandhi) May 21, 2022
ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਮੇਰੇ ਪਿਤਾ ਇੱਕ ਦੂਰਅੰਦੇਸ਼ੀ ਨੇਤਾ ਸਨ, ਜਿਨ੍ਹਾਂ ਦੀਆਂ ਨੀਤੀਆਂ ਨੇ ਆਧੁਨਿਕ ਭਾਰਤ ਨੂੰ ਆਕਾਰ ਦੇਣ ਵਿੱਚ ਮਦਦ ਕੀਤੀ। ਉਹ ਮੇਰੇ ਅਤੇ ਪ੍ਰਿਯੰਕਾ ਲਈ ਇੱਕ ਦਿਆਲੂ ਵਿਅਕਤੀ ਅਤੇ ਇੱਕ ਸ਼ਾਨਦਾਰ ਪਿਤਾ ਸੀ, ਜਿਸਨੇ ਸਾਨੂੰ ਮਾਫੀ ਅਤੇ ਹਮਦਰਦੀ ਦੀ ਕਦਰ ਸਿਖਾਈ। ਮੈਨੂੰ ਉਸਦੀ ਬਹੁਤ ਯਾਦ ਆਉਂਦੀ ਹੈ ਅਤੇ ਉਹ ਸਮਾਂ ਜੋ ਅਸੀਂ ਦੋਵਾਂ ਨੇ ਇਕੱਠੇ ਬਿਤਾਇਆ ਸੀ।