ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਰਾਜ ਸਭਾ ਚੋਣਾਂ ਲਈ ਵੀ ਸ਼ੰਖ ਵੱਜ ਗਿਆ ਹੈ। ਪੰਜਾਬ ਦੀਆਂ ਦੋਵੇਂ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਯਾਨੀ 24 ਮਈ ਤੋਂ ਸ਼ੁਰੂ ਹੋ ਰਹੀ ਹੈ, ਜੋ 31 ਮਈ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 1 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ ਇਸ ਦੀ ਵਾਪਸੀ ਦੀ ਮਿਤੀ 3 ਜੂਨ ਹੈ। ਇਹ ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 10 ਜੂਨ ਨੂੰ ਵੋਟਾਂ ਪੈਣਗੀਆਂ।
ਪੰਜਾਬ ਵਿੱਚੋਂ ਇਨ੍ਹਾਂ ਦੀਆਂ ਸੀਟਾਂ ਹੋ ਰਹੀਆਂ ਖਾਲੀ
ਦੱਸ ਦੇਈਏ ਕਿ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ 4 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਫਿਰ ਇਹ ਸੀਟਾਂ ਖਾਲੀ ਹੋ ਜਾਣਗੀਆਂ। ਇਸ ਦੇ ਨਾਲ ਹੀ ਇਹ ਦੋਵੇਂ ਸੀਟਾਂ ਪੰਜਾਬ ਵਿਧਾਨ ਸਭਾ ਦੀਆਂ 92 ਸੀਟਾਂ ਜਿੱਤਣ ਵਾਲੀ ‘ਆਪ’ ਦੇ ਖਾਤੇ ‘ਚ ਪਈਆਂ ਦੱਸੀਆਂ ਜਾਂਦੀਆਂ ਹਨ, ਹਾਲਾਂਕਿ ‘ਆਪ’ ਕਿਸ ਦੇ ਨਾਂ ‘ਤੇ ਇਸ ‘ਤੇ ਸਸਪੈਂਸ ਬਰਕਰਾਰ ਹੈ।