Friday, November 15, 2024
HomeBreakingਚਾਰਾ ਘੁਟਾਲੇ ਮਾਮਲੇ 'ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਨੂੰ...

ਚਾਰਾ ਘੁਟਾਲੇ ਮਾਮਲੇ ‘ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਨੂੰ 5 ਸਾਲ ਦੀ ਕੈਦ, 60 ਲੱਖ ਦਾ ਜੁਰਮਾਨਾ

ਸੀਬੀਆਈ ਦੇ ਵਿਸ਼ੇਸ਼ ਵਕੀਲ ਬੀਐਮਪੀ ਸਿੰਘ ਨੇ ਦੱਸਿਆ ਕਿ 38 ਦੋਸ਼ੀਆਂ ਵਿੱਚੋਂ 35 ਬਿਰਸਾ ਮੁੰਡਾ ਜੇਲ੍ਹ ਵਿੱਚ ਬੰਦ ਹਨ ਜਦਕਿ ਲਾਲੂ ਪ੍ਰਸਾਦ ਯਾਦਵ ਸਮੇਤ ਤਿੰਨ ਹੋਰ ਦੋਸ਼ੀ ਸਿਹਤ ਕਾਰਨਾਂ ਕਰਕੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਰਿਮਸ) ਵਿੱਚ ਦਾਖ਼ਲ ਹਨ। ਇਸ ਮਾਮਲੇ ਵਿੱਚ ਸੀਬੀਆਈ ਨੇ ਕੁੱਲ 170 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਦਕਿ 26 ਸਤੰਬਰ 2005 ਨੂੰ 148 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ।

ਚਾਰਾ ਘੁਟਾਲੇ ਦੇ ਚਾਰ ਵੱਖ-ਵੱਖ ਮਾਮਲਿਆਂ ‘ਚ 14 ਸਾਲ ਦੀ ਸਜ਼ਾ ਸੁਣਾਏ ਗਏ ਲਾਲੂ ਪ੍ਰਸਾਦ ਯਾਦਵ ਸਮੇਤ 99 ਲੋਕਾਂ ਦੇ ਖਿਲਾਫ ਅਦਾਲਤ ਨੇ 29 ਜਨਵਰੀ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦੇਈਏ ਕਿ ਸੰਯੁਕਤ ਬਿਹਾਰ ਵਿੱਚ ਚਾਰਾ ਘੋਟਾਲਾ ਮਾਮਲਾ ਜਨਵਰੀ 1996 ਵਿੱਚ ਪਸ਼ੂ ਪਾਲਣ ਵਿਭਾਗ ਵਿੱਚ ਛਾਪੇਮਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਜੂਨ 1997 ਵਿੱਚ ਸੀਬੀਆਈ ਨੇ ਤਤਕਾਲੀ ਮੁੱਖ ਮੰਤਰੀ ਲਾਲੂ ਯਾਦਵ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਏਜੰਸੀ ਨੇ ਲਾਲੂ ਪ੍ਰਸਾਦ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦੇ ਖਿਲਾਫ ਦੋਸ਼ ਆਇਦ ਕੀਤੇ ਸਨ। ਸਤੰਬਰ 2013 ਵਿੱਚ ਹੇਠਲੀ ਅਦਾਲਤ ਨੇ ਚਾਰਾ ਘੁਟਾਲੇ ਨਾਲ ਸਬੰਧਤ ਇੱਕ ਕੇਸ ਵਿੱਚ ਲਾਲੂ ਪ੍ਰਸਾਦ, ਜਗਨਨਾਥ ਮਿਸ਼ਰਾ ਅਤੇ 45 ਹੋਰਾਂ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਰਾਂਚੀ ਜੇਲ੍ਹ ਭੇਜ ਦਿੱਤਾ।

ਦਸੰਬਰ 2013 ਵਿੱਚ, ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਲਾਲੂ ਪ੍ਰਸਾਦ ਨੂੰ ਜ਼ਮਾਨਤ ਦੇ ਦਿੱਤੀ, ਜਦੋਂ ਕਿ ਦਸੰਬਰ 2017 ਵਿੱਚ ਇੱਕ ਸੀਬੀਆਈ ਅਦਾਲਤ ਨੇ ਉਨ੍ਹਾਂ ਅਤੇ 15 ਹੋਰਾਂ ਨੂੰ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਬਿਰਸਾ ਮੁੰਡਾ ਜੇਲ੍ਹ ਭੇਜ ਦਿੱਤਾ। ਝਾਰਖੰਡ ਹਾਈ ਕੋਰਟ ਨੇ ਅਪ੍ਰੈਲ 2021 ‘ਚ ਲਾਲੂ ਪ੍ਰਸਾਦ ਨੂੰ ਜ਼ਮਾਨਤ ਦੇ ਦਿੱਤੀ ਸੀ। ਚਾਰਾ ਘੁਟਾਲੇ ਦੇ ਕੁੱਲ ਪੰਜ ਕੇਸ ਚੱਲ ਰਹੇ ਹਨ, ਜਿਸ ਵਿੱਚ ਇਹ ਪੰਜਵਾਂ ਅਤੇ ਆਖਰੀ ਮਾਮਲਾ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments