ਭਾਰਤ ਵਿੱਚ ਹਰ ਦਿਨ ਕੜਾਕੇ ਦੀ ਠੰਡ ਪੈ ਰਹੀ ਹੈ, ਤੇ ਘਣਾ ਕੋਰਾ ਵੇਖਣ ਨੂੰ ਮਿਲ ਰਿਹਾ ਹੈ| ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਭਾਰਤ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ 4-5 ਦਿਨਾਂ ਵਿੱਚ ਉੱਤਰੀ ਭਾਰਤ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਲਪੇਟ ਵਿੱਚ ਆ ਜਾਵੇਗਾ। ਇਸ ਤੋਂ ਇਲਾਵਾ 16 ਅਤੇ 17 ਜਨਵਰੀ ਨੂੰ ਪੱਛਮੀ ਗੜਬੜੀ ਉੱਤਰ ਪੱਛਮੀ ਹਿਮਾਲਿਆ ਨੂੰ ਪ੍ਰਭਾਵਿਤ ਕਰੇਗੀ। ਉਥੇ ਹੀ ਇੱਕ ਹੋਰ ਪੱਛਮੀ ਗੜਬੜ 18 ਤੋਂ 20 ਜਨਵਰੀ 2022 ਤੱਕ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਤ ਕਰੇਗੀ।
ਮੌਸਮ ਵਿਭਾਗ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਇੱਕ ਰੀਲੀਜ਼ ਦੇ ਅਨੁਸਾਰ, 14 ਅਤੇ 16 ਜਨਵਰੀ ਦੇ ਵਿਚਕਾਰ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਵਿਆਪਕ ਤੌਰ ‘ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 15 ਜਨਵਰੀ ਨੂੰ ਮਰਾਠਵਾੜਾ, ਵਿਦਰਭ, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਪ ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਅਤੇ ਝਾਰਖੰਡ ਵਿੱਚ ਅੱਜ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
15 ਜਨਵਰੀ ਨੂੰ ਭਾਰਤ ਦੇ ਉੱਤਰ-ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਅਗਲੇ 4-5 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਾਹੇ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅਗਲੇ ਦੋ ਦਿਨਾਂ ਦੌਰਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਅਲੱਗ-ਅਲੱਗ ਖੇਤਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਅਤੇ ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਕੜਾਕੇ ਦੀ ਠੰਡ ਦੇ ਹਾਲਾਤ ਹੋ ਸਕਦੇ ਹਨ। ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਲੇ 24 ਘੰਟਿਆਂ ‘ਚ ਮੱਧ ਪ੍ਰਦੇਸ਼ ‘ਚ ਠੰਡੇ ਦਿਨ ਦੀ ਸਥਿਤੀ ਬਣ ਸਕਦੀ ਹੈ।