Thursday, November 14, 2024
HomeBreakingਚੰਨੀ ਦੇ ਦਾਅਵਿਆਂ ਦੀ ਮੁੜ ਖੁੱਲ੍ਹੀ ਪੋਲ ! 36 ਹਾਜ਼ਰ ਕੱਚੇ ਮੁਲਾਜਮਾਂ...

ਚੰਨੀ ਦੇ ਦਾਅਵਿਆਂ ਦੀ ਮੁੜ ਖੁੱਲ੍ਹੀ ਪੋਲ ! 36 ਹਾਜ਼ਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਕੀਤਾ ਸੀ ਦਾਅਵਾ

ਪੰਜਾਬ ਵਿੱਚ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਰਾਜਪਾਲ ਬੀਐਲ ਪੁਰੋਹਿਤ ਆਹਮੋ-ਸਾਹਮਣੇ ਆ ਗਏ ਹਨ। ਇਸ ਦੇ ਨਾਲ ਹੀ 36 ਹਜ਼ਾਰ ਮੁਲਾਜਮਾਂ ਨੂੰ ਪੱਕਾ ਕਰਨ ‘ਤੇ ਬ੍ਰੇਕ ਲੱਗ ਗਈ ਹੈ ਕਿਉਂਕਿ ਅਗਲੇ ਕੁਝ ਹੀ ਦਿਨਾਂ ਅੰਦਰ ਚੋਣ ਜ਼ਬਤਾ ਲੱਗਣ ਵਾਲਾ ਹੈ। ਉਧਰ, ਮੁਲਾਜ਼ਮਾਂ ਨੇ ਅੱਜ ਮੋਰਚਾ ਖੋਲ੍ਹਦਿਆਂ ਖੰਨਾ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ।

ਸੀਐਮ ਚੰਨੀ ਨੇ ਰਾਜਪਾਲ ‘ਤੇ ਭਾਜਪਾ ਦੇ ਦਬਾਅ ਹੇਠ ਫਾਈਲ ਨੂੰ ਰੋਕਣ ਦਾ ਦੋਸ਼ ਲਗਾਇਆ, ਜਿਸ ਦੇ ਜਵਾਬ ‘ਚ ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਇਸ ‘ਚ ਦੱਸੀਆਂ ਖਾਮੀਆਂ ਨੂੰ ਠੀਕ ਨਹੀਂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਚੰਨੀ ਅਧਿਕਾਰੀਆਂ ਦੀ ਟੀਮ ਨਾਲ ਰਾਜਪਾਲ ਨੂੰ ਮਿਲਣ ਜਾ ਸਕਦੇ ਹਨ ਜਿਸ ਵਿੱਚ ਉਨ੍ਹਾਂ ਦੀਆਂ ਖਾਮੀਆਂ ਬਾਰੇ ਚਰਚਾ ਕੀਤੀ ਜਾ ਸਕਦੀ ਹੈ।

ਪੰਜਾਬ ਵਿੱਚ ਜਲਦ ਹੀ ਚੋਣਾਂ ਹੋਣ ਜਾ ਰਹੀਆਂ ਨੇ, ਅਜਿਹੇ ਵਿੱਚ ਸੀਐਮ ਚੰਨੀ ਇਸ ਫੈਸਲੇ ਨੂੰ ਲਾਗੂ ਕਰਕੇ ਚੋਣਾਵੀ ਲਾਭ ਲੈਣਾ ਚਾਹੁੰਦੇ ਹਨ। ਸੀਐਮ ਚੰਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ ਕਿ ਜੇਕਰ ਰਾਜਪਾਲ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਮੰਤਰੀਆਂ ਸਮੇਤ ਰਾਜ ਭਵਨ ਦੇ ਬਾਹਰ ਧਰਨੇ ‘ਤੇ ਬੈਠ ਜਾਣਗੇ।

ਬੀਤੇ ਦਿਨਾਂ ਚ ਸੀਐੱਮ ਚੰਨੀ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਇਲਜ਼ਾਮ ਲਾਏ ਗਏ ਸੀ ਕਿ ਉਨ੍ਹਾਂ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਨੂੰਨ ਪਾਸ ਕੀਤਾ ਗਿਆ ਹੈ ਪਰ ਇਹ ਫਾਈਲ ਗਵਰਨਰ ਵੱਲੋਂ ਰੋਕੀ ਗਈ ਹੈ। ਜਿਸ ਤੋਂ ਬਾਅਦ 2 ਵਾਰ ਮੁੱਖ ਸਕੱਤਰ ਵੀ ਗਵਰਨਰ ਕੋਲ ਜਾ ਆਏ ਹਨ ਪਰ ਫਿਰ ਵੀ ਫਾਈਲ ਪਾਸ ਨਹੀਂ ਕੀਤੀ ਗਈ। ਜਿਸ ਤੋਂ ਸਪੱਸ਼ਟ ਹੈ ਕਿ ਰਾਜਨੀਤਕ ਦਬਾਅ ‘ਚ ਇਹ ਫਾਈਲ ਰੋਕੀ ਗਈ ਹੈ।

ਦੂਜੇ ਪਾਸੇ ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਸੀਐਮ ਚਰਨਜੀਤ ਚੰਨੀ ਦੀਆਂ ਗੱਲਾਂ ਅਸਲ ਵਿੱਚ ਗਲਤ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਫਾਈਲ 6 ਸਵਾਲਾਂ ਦੇ ਨਾਲ ਮੁੱਖ ਮੰਤਰੀ ਨੂੰ ਵਾਪਸ ਭੇਜ ਦਿੱਤੀ ਗਈ ਸੀ, ਜੋ ਕਿ 31 ਦਸੰਬਰ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਵੀ ਮਿਲ ਗਈ ਸੀ। ਜਿਸ ਦਾ ਸਰਕਾਰ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਸਲਾਹ ਦਿੱਤੀ ਕਿ ਮੁੱਖ ਮੰਤਰੀ ਨੂੰ ਪਹਿਲਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਉਸ ਤੋਂ ਬਾਅਦ ਰਾਜਪਾਲ ਸਕੱਤਰੇਤ ਵਿੱਚ ਇਨ੍ਹਾਂ ਬਿੱਲਾਂ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments