ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਤਿੰਨ ਪਾਸੇ ਕੌਂਸਲਰ ਅਤੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿੱਚ ਮਨਦੀਪ ਆਹੂਜਾ, ਪ੍ਰਿਅੰਕਾ ਸ਼ਰਮਾ ਅਤੇ ਗੁਰਜੀਤ ਕੌਰ ਸ਼ਾਮਲ ਹਨ। ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਨੂੰ ਘੇਰ ਰਹੇ ਹਨ। ਕੇਜਰੀਵਾਲ ਨੇ ਹਾਲ ਹੀ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਕਾਂਗਰਸ ਨੇ 5 ਸਾਲਾਂ ‘ਚ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ, ਅਸੀਂ ਜਨਤਾ ਨੂੰ ਭਰੋਸਾ ਦਿੰਦੇ ਹਾਂ, ‘ਆਪ’ ਸਰਕਾਰ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖੇਗੀ। ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ 117 ਸੀਟਾਂ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ।