ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਪੰਜਾਬ ਹੀ ਨਹੀਂ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਸੂਬੇ ਨੂੰ ਸੋਗ ਵਿੱਚ ਪਾ ਦਿੱਤਾ ਸੀ। ਇਹ ਇੱਕ ਕਾਲਾ ਦਿਨ ਸਾਬਤ ਹੋਇਆ ਜਦੋਂ ਪੰਜਾਬੀ ਸੰਗੀਤ ਉਦਯੋਗ ਨੇ ਇੱਕ ਸ਼ਾਨਦਾਰ ਪ੍ਰਤਿਭਾ ਨੂੰ ਗੁਆ ਦਿੱਤਾ। ਮਾਪਿਆਂ ਨੇ 28 ਸਾਲ ਦੀ ਉਮਰ ਵਿੱਚ ਆਪਣੇ ਜਵਾਨ ਪੁੱਤਰ ਨੂੰ ਅਲਵਿਦਾ ਕਹਿ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਉਹ ਅਜੇ ਵੀ ਵਿਸ਼ਵਾਸ ਨਹੀਂ ਕਰ ਸਕਦੇ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਵਿੱਚ ਨਹੀਂ ਰਹੇ।
ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਪਹੁੰਚ ਗਈ ਹੈ। ਗਾਇਕ ਦਾ ਅੰਤਿਮ ਸੰਸਕਾਰ ਅੱਜ ਯਾਨੀ 30 ਮਈ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੁਨੀਆਂ ਤੋਂ ਸਦਾ ਲਈ ਅਲੋਪ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਪ੍ਰਸ਼ੰਸਕ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਸਿੰਗਰ ਦੀ ਹਵੇਲੀ ਵਿੱਚ ਅੰਤਿਮ ਰਸਮਾਂ ਕੀਤੀਆਂ ਜਾ ਰਹੀਆਂ ਹਨ।
ਖੇਤ ‘ਚ ਹੋਵੇਗਾ ਅੰਤਿਮ ਸੰਸਕਾਰ
ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਖੇਤ ਵਿੱਚ ਕੀਤਾ ਜਾਵੇਗਾ। ਉਸ ਦਾ ਖੇਤ ਮੂਸੇਵਾਲਾ ਦੇ ਘਰ ਤੋਂ ਕਰੀਬ 500 ਮੀਟਰ ਦੀ ਦੂਰੀ ’ਤੇ ਹੈ ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਚਹੇਤੇ ਟਰੈਕਟਰ 6911 ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਦੇ ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ।