Nation Post

SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹੋਰ ਅਕਾਲੀ ਆਗੂ ਵੀ ਨਾਲ ਮੌਜੂਦ

sukhbir badal

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਐਨ.ਕੇ.ਸ਼ਰਮਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਆਗੂ ਹਾਜ਼ਰ ਸਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ 6 ਸਤੰਬਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਸਨ ਜਿੱਥੇ ਉਨ੍ਹਾਂ ਤੋਂ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।

Exit mobile version