Sonali Phogat Passes Away: ਟਿਕਟੋਕ ਸਟਾਰ ਅਤੇ ਭਾਰਤੀ ਜਨਤਾ ਪਾਰਟੀ (BJP) ਦੀ ਨੇਤਾ ਸੋਨਾਲੀ ਫੋਗਾਟ ਦਾ ਦਿਹਾਂਤ ਹੋ ਗਿਆ ਹੈ। 42 ਸਾਲਾ ਸੋਨਾਲੀ ਫੋਗਾਟ ਦਾ ਗੋਆ ‘ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਸੋਨਾਲੀ ਫੋਗਾਟ ਨੇ 2019 ‘ਚ ਹਰਿਆਣਾ ਚੋਣਾਂ ‘ਚ ਭਾਜਪਾ ਦੀ ਟਿਕਟ ‘ਤੇ ਆਦਮਪੁਰ ਤੋਂ ਵਿਧਾਨ ਸਭਾ ਚੋਣ ਲੜੀ ਸੀ। ਚੋਣਾਂ ਦੌਰਾਨ, ਉਹ ਟਿਕਟੋਕ ‘ਤੇ ਆਪਣੀਆਂ ਵੀਡੀਓਜ਼ ਲਈ ਵੀ ਬਹੁਤ ਮਸ਼ਹੂਰ ਹੋਈ ਸੀ।
ਬੀਜੇਪੀ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਸੋਮਵਾਰ ਰਾਤ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਭਾਜਪਾ ਨੇਤਾਵਾਂ ਨਾਲ ਗੋਆ ‘ਚ ਸੀ। ਆਪਣੀ ਮੌਤ ਤੋਂ ਕੁਝ ਸਮਾਂ ਪਹਿਲਾਂ, ਸੋਨਾਲੀ ਫੋਗਾਟ ਨੇ ਆਪਣਾ ਇੱਕ ਵੀਡੀਓ ਪੋਸਟ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵਿਟਰ ਅਕਾਊਂਟ ‘ਤੇ ਆਪਣੀ ਪ੍ਰੋਫਾਈਲ ਤਸਵੀਰ ਵੀ ਬਦਲ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਉਸ ਦੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਸੋਨਾਲੀ ਫੋਗਾਟ ਰਿਐਲਿਟੀ ਸ਼ੋਅ ਬਿੱਗ ਬੌਸ-14 ਦਾ ਹਿੱਸਾ ਸੀ। ਇਸ ਸ਼ੋਅ ਦੌਰਾਨ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਕਿਹਾ ਸੀ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਇੱਕ ਵਿਅਕਤੀ ਉਸ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ ਸੀ, ਕੁਝ ਕਾਰਨਾਂ ਕਰਕੇ ਇਹ ਰਿਸ਼ਤਾ ਅੱਗੇ ਨਹੀਂ ਵਧ ਸਕਿਆ। ਉਂਝ ਸੋਨਾਲੀ ਨੇ ਉਸ ਵਿਅਕਤੀ ਦਾ ਨਾਂ ਨਹੀਂ ਦੱਸਿਆ।