Nation Post

Tajinder Bagga ਦੀ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਆਗੂਆਂ ਨੇ ਚੁੱਕੇ “ਆਪ” ‘ਤੇ ਸਵਾਲ, ਜਾਣੋ ਮਾਮਲਾ

Tajinder Bagga arrest

Tajinder Bagga arrest

ਚੰਡੀਗੜ੍ਹ: ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਭੂਚਾਲ ਆ ਗਿਆ ਹੈ। ਭਾਜਪਾ ਅਤੇ ‘ਆਪ’ ਇਕ ਦੂਜੇ ‘ਤੇ ਨਿਸ਼ਾਨਾ ਸਾਧਣ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਰੇ ਨੇਤਾ ਬੱਗੀ ਦੀ ਗ੍ਰਿਫਤਾਰੀ ਦੀ ਨਿੰਦਾ ਕਰ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ‘ਤੇ ਸਵਾਲ ਕਰ ਰਹੇ ਹਨ। ਇਨ੍ਹਾਂ ਸਵਾਲਾਂ ਦੇ ਵਿਚਕਾਰ ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਟਵੀਟ ਕੀਤਾ ਹੈ।

ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਟਵੀਟ ਕਰਕੇ ਲਿਖਿਆ, ਮੈਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇਸ ਦਮਨਕਾਰੀ ਨੀਤੀ ਦੀ ਸਖ਼ਤ ਨਿੰਦਾ ਕਰਦਾ ਹਾਂ। ਪੰਜਾਬ ਪੁਲਿਸ ਨੂੰ ਆਪਣੇ ਨਿੱਜੀ ਫਾਇਦੇ ਲਈ ਵਰਤਣ ਦੀ ਬਜਾਏ ਪੰਜਾਬ ਦੀ ਅੰਦਰੂਨੀ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਰਤੋ। #IstandWithTjinderBagga

ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਇਸ ਬਾਰੇ ਟਵੀਟ ਕਰ ਲਿਖਿਆ ਕਿ ਸੀ.ਐਮ.ਭਗਵੰਤ ਮਾਨ ਜੀ ਅਤੇ ਪੰਜਾਬ ਪੁਲਿਸ ਨੇ ਦਿੱਲੀ ਜਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਤੇ ਗ੍ਰਿਫਤਾਰ ਕੀਤਾ। ਇਸ ਕਾਰਵਾਈ ਤੇ ਇਕ ਬੋਲੀ ਨਜ਼ਰ ਕਰ ਰਿਹਾ ਹਾਂ “ਨੱਚਾਂ ਮੈਂ ਲੁਧਿਆਣੇ ਤੇ ਮੇਰੀ ਧਮਕ ਜਲੰਧਰ ਪੈਂਦੀ” ਅਰਥਾਤ ਘਿਰਾਓ ਕੀਤੇ ਹੋਇਆ, ਦੁੱਖੀ ਕੋਈ ਹੋਇਆ ਤੇ ਧਮਕਾਂ ਤੁਸੀਂ ਪਾ ਦਿੱਤੀਆਂ।

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੀ ਦਿੱਲੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰੀ ਨੂੰ ਹਿਟਲਰ ਵਰਗੀ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇੱਕ ਸਿੱਖ ਨੂੰ ਦਸਤਾਰ ਵੀ ਨਹੀਂ ਪਹਿਨਣ ਦਿੱਤੀ ਗਈ। ਮੁੱਖ ਮੰਤਰੀ ਕੇਜਰੀਵਾਲ ਦਿੱਲੀ ਵਿੱਚ ਆਪਣੇ ਸਿਆਸੀ ਵਿਰੋਧੀਆਂ ਨਾਲ ਖਾਤੇ ਨਿਪਟਾਉਣ ਲਈ ਪੰਜਾਬ ਪੁਲਿਸ ਦੀ ਖੁੱਲ੍ਹੇਆਮ ਦੁਰਵਰਤੋਂ ਕਰ ਰਹੇ ਹਨ। ਚੁੱਘ ਨੇ ਅੱਗੇ ਕਿਹਾ ਕਿ ਇਹ ਕਾਰਵਾਈ ਕੇਜਰੀਵਾਲ ਦੀ ਅਪਰਾਧਿਕ ਕਾਰਵਾਈ ਹੈ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਰਤਿਆ ਜਾ ਰਿਹਾ ਹੈ। ਆਪਣੇ ਘਰ ਸੌਂ ਰਹੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ 50 ਪੁਲਿਸ ਮੁਲਾਜ਼ਮ ਭੇਜਣਾ ਭਗਵੰਤ ਮਾਨ ਸਰਕਾਰ ਦਾ ਸ਼ਰਮਨਾਕ ਕਾਰਾ ਹੈ ਜੋ ਉਹਨਾਂ ਨੇ ਸਿਰਫ ਆਪਣੇ ਮਾਲਕ ਕੇਜਰੀਵਾਲ ਨੂੰ ਖੁਸ਼ ਕਰਨ ਲਈ ਕੀਤਾ ਹੈ।

1. ਕੱਲ੍ਹ ਕਰਨਾਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਖਾਲਿਸਤਾਨੀ ਅਤੇ ਜਿਨ੍ਹਾਂ ਦੀਆਂ ਜੜ੍ਹਾਂ ਫਿਰੋਜ਼ਪੁਰ ਵਿੱਚ ਪਾਈਆਂ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਖਾਲਿਸਤਾਨੀ ਗਤੀਵਿਧੀਆਂ ਵਿੱਚ ਤੇਜ਼ੀ ਤੋਂ ਮੀਡੀਆ ਦਾ ਧਿਆਨ ਹਟਾਉਣ ਲਈ।
2. ਕੇਜਰੀਵਾਲ ਦਿੱਲੀ ਵਿੱਚ ਮੁਫਤ ਬਿਜਲੀ ਦੇਣ ਦੇ ਆਪਣੇ ਵਾਅਦੇ ਤੋਂ ਪਿੱਛੇ ਹਟ ਗਿਆ।

ਜਾਣੋ ਕੀ ਹੈ ਮਾਮਲਾ ?

ਦੱਸ ਦੇਈਏ ਕਿ ਤੇਜਿੰਦਰ ਪਾਲ ਸਿੰਘ ਬੱਗਾ ਨੇ ਅਰਵਿੰਦ ਕੇਜਰੀਵਾਲ ਦੇ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਕਸ਼ਮੀਰੀ ਪੰਡਿਤ ਵਿਰੋਧੀ ਕਿਹਾ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਡਾ: ਸੰਨੀ ਸਿੰਘ ਦੀ ਸ਼ਿਕਾਇਤ ‘ਤੇ ਪੰਜਾਬ ‘ਚ ਉਸ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਅੱਜ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Exit mobile version