Nation Post

Teacher’s Day: CM ਮਾਨ ਨੇ ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਦਿੱਤਾ ਖਾਸ ਤੋਹਫ਼ਾ

ਚੰਡੀਗੜ੍ਹ: ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਖੁਸ਼ਖਬਰੀ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਮੈਂ ਆਪ ਆਪਣੇ ਜੀਵਨ ਵਿੱਚ ਇੱਕ ਅਧਿਆਪਕ (ਮੇਰੇ ਪਿਤਾ) ਦੀ ਅਗਵਾਈ ਵਿੱਚ ਬਹੁਤ ਕੁਝ ਸਿੱਖਿਆ ਹੈ। ਮਾਪਿਆਂ ਤੋਂ ਬਾਅਦ, ਇੱਕ ਅਧਿਆਪਕ ਬੱਚੇ ਦੇ ਜੀਵਨ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਮੈਂ ਦੇਸ਼ ਦੇ ਸਾਰੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।

ਅਧਿਆਪਕਾਂ ਦੀਆਂ ਪੁਰਾਣੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਨੇ ਸੋਧਿਆ ਹੋਇਆ ਯੂਜੀਸੀ ਤਨਖਾਹ ਸਕੇਲ (7ਵਾਂ) ਲਾਗੂ ਕਰ ਦਿੱਤਾ ਹੈ। ਅਧਿਆਪਕਾਂ ਨੂੰ ਇਹ ਸਹੂਲਤ 1 ਅਕਤੂਬਰ 2022 ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾਈ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Exit mobile version