ਜੰਮੂ (ਰਾਘਵ) : ਜੰਮੂ ਦੇ ਸੁੰਜਵਾਂ ਮਿਲਟਰੀ ਸਟੇਸ਼ਨ ‘ਤੇ ਬੇਸ ਦੇ ਬਾਹਰੋਂ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਕ ਕੁਲਦੀਪ ਵਜੋਂ ਹੋਈ ਹੈ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ। ਤਲਾਸ਼ੀ ਮੁਹਿੰਮ ਲਈ ਡਰੋਨ ਵੀ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸਨਾਈਪਰ ਦੀ ਵਰਤੋਂ ਕਰਕੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਸੁੰਜਵਾਂ ਕੈਂਪ ਵਿੱਚ ਇੱਕ ਸਿਪਾਹੀ ਨੂੰ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਫੌਜੀ ਦੇ ਬਲੀਦਾਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਲਾਕੇ ‘ਚ ਕੁਝ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਕੁਝ ਨਹੀਂ ਹੋਇਆ।
ਹਮਲੇ ਤੋਂ ਬਾਅਦ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਉੱਚੀਆਂ ਇਮਾਰਤਾਂ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ। ਇਸ ਖੇਤਰ ਵਿੱਚ ਫੌਜ ਦੀ 36 ਇਨਫੈਂਟਰੀ ਬ੍ਰਿਗੇਡ ਤਾਇਨਾਤ ਹੈ।