ਲੁਧਿਆਣਾ (ਰਾਘਵ): 48 ਘੰਟੇ ਪਹਿਲਾਂ ਕੰਪਨੀ ਦੇ ਕਰੀਬ 1 ਕਰੋੜ ਰੁਪਏ ਦੇ ਪਾਰਸਲ ਲੁੱਟਣ ਦੇ ਮਾਮਲੇ ‘ਚ 5 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 80 ਲੱਖ ਰੁਪਏ ਦਾ ਸਾਮਾਨ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚ ਇੱਕ ਕੰਪਨੀ ਦਾ ਛੇ ਮਹੀਨੇ ਪੁਰਾਣਾ ਮੁਲਾਜ਼ਮ ਵੀ ਸ਼ਾਮਲ ਹੈ। ਜਿਸ ਨੇ ਆਪਣੇ ਦੋਸਤ ਅਤੇ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਟੈਂਟ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਸੋਮਵਾਰ ਨੂੰ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਅਜੇ ਗਾਂਧੀ ਨੇ ਦੱਸਿਆ ਕਿ 28 ਸਤੰਬਰ ਨੂੰ ਲੁਧਿਆਣਾ ਦੇ ਰਜਨੀਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਲੁਧਿਆਣਾ ਦੀ ਹਰਿਓਮ ਲੌਜਿਸਟਿਕਸ ਨਾਮ ਦੀ ਇੱਕ ਟਰਾਂਸਪੋਰਟ ਕੰਪਨੀ ਵਿੱਚ ਬਤੌਰ ਮੈਨੇਜਰ ਕੰਮ ਕਰਦਾ ਹੈ।
ਇੰਨਾ ਹੀ ਨਹੀਂ ਹਰਦੀਪ ਸਿੰਘ ਛੇ ਮਹੀਨੇ ਪਹਿਲਾਂ ਤੱਕ ਕੰਪਨੀ ਵਿੱਚ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ ਪਰ ਉਸ ਦੀ ਸ਼ਿਕਾਇਤ ਮਿਲਣ ’ਤੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਨੌਕਰੀ ਛੱਡਣ ਤੋਂ ਬਾਅਦ ਹਰਦੀਪ ਸਿੰਘ ਨੇ ਆਪਣੇ ਦੋਸਤ ਰਾਜਵਿੰਦਰ ਸਿੰਘ ਨਾਲ ਮਿਲ ਕੇ ਪਾਰਸਲ ਕੈਂਟਰ ਲੁੱਟਣ ਦੀ ਯੋਜਨਾ ਬਣਾਈ ਸੀ। ਰਾਜਵਿੰਦਰ ਨੇ ਆਪਣੇ ਹੀ ਪਿੰਡ ਦੇ ਤਿੰਨ ਨੌਜਵਾਨਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪ੍ਰਦੀਪ ਸਿੰਘ ਪਾਰਸਲ ਦੇ ਆਉਣ ਅਤੇ ਜਾਣ ਦੇ ਸਮੇਂ ਬਾਰੇ ਜਾਣੂ ਸੀ। ਉਹ ਇਸ ਘਟਨਾ ਦਾ ਮਾਸਟਰਮਾਈਂਡ ਵੀ ਸੀ। ਉਹ ਕੰਪਨੀ ਦੇ ਪਿੰਡ ਚੰਨੂ ਵਾਲਾ ਹੱਬ ਤੋਂ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ।