ਨਵੀਂ ਦਿੱਲੀ (ਸਾਹਿਬ): ਰਾਸ਼ਟਰੀ ਰਾਜਧਾਨੀ ਦੇ ਕਈ ਹਸਪਤਾਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਤਿਹਾੜ ਜੇਲ੍ਹ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਵੀ ਮਿਲੀ ਹੈ, ਜਿਸ ਤੋਂ ਬਾਅਦ ਤਿਹਾੜ ਜੇਲ੍ਹ ਪ੍ਰਸ਼ਾਸਨ ਅਲਰਟ ‘ਤੇ ਹੈ।
- ਰਿਪੋਰਟਾਂ ਅਨੁਸਾਰ ਜਿਨ੍ਹਾਂ ਹਸਪਤਾਲਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਦੀਪਚੰਦ ਬੰਧੂ ਹਸਪਤਾਲ, ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਹੋਰ ਸ਼ਾਮਲ ਹਨ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਚਾਰ ਹਸਪਤਾਲਾਂ ਤੋਂ ਬੰਬ ਦੀ ਧਮਕੀ ਦੀਆਂ ਦੋ ਕਾਲਾਂ ਆਈਆਂ।
- ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਟੀਮਾਂ ਨੂੰ ਤੁਰੰਤ ਹਸਪਤਾਲਾਂ ਲਈ ਰਵਾਨਾ ਕੀਤਾ ਗਿਆ। ਧਮਕੀ ਤੋਂ ਬਾਅਦ ਕਈ ਹਸਪਤਾਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਦਿੱਲੀ ਪੁਲਿਸ ਅਤੇ ਫਾਇਰ ਸਰਵਿਸ ਦਾ ਸਰਚ ਆਪਰੇਸ਼ਨ ਜਾਰੀ ਹੈ। ਬੰਬ ਸਕੁਐਡ, ਡੌਗ ਸਕੁਐਡ, ਫਾਇਰ ਇੰਜਨ ਅਤੇ ਐਂਬੂਲੈਂਸ ਸਾਰੇ ਮੌਕੇ ‘ਤੇ ਮੌਜੂਦ ਹਨ। ਭਾਰਤ ਨਗਰ ਥਾਣਾ ਮੁਖੀ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।