ਦੇਵਰੀਆ (ਨੇਹਾ): ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਖੁਖੁੰਦੂ ਥਾਣਾ ਖੇਤਰ ਦੇ ਇਕ ਪਿੰਡ ਦੀ 5 ਸਾਲਾ ਬੱਚੀ ਨਾਲ ਉਸ ਦੇ ਘਰ ‘ਚ ਦਾਖਲ ਹੋ ਕੇ ਗੁਆਂਢ ‘ਚ ਰਹਿਣ ਵਾਲੇ 12 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਸਲੇਮਪੁਰ ਪੁਲਿਸ ਰੇਂਜ ਅਧਿਕਾਰੀ (ਸੀਓ) ਦੀਪਕ ਸ਼ੁਕਲਾ ਨੇ ਕਿਹਾ, “ਕਿਸ਼ੋਰ ਵੀਰਵਾਰ ਰਾਤ ਕਰੀਬ 9 ਵਜੇ ਪੀੜਤਾ ਦੇ ਘਰ ਵਿੱਚ ਦਾਖਲ ਹੋਇਆ ਜਦੋਂ ਉਹ ਘਰ ਵਿੱਚ ਇਕੱਲੀ ਸੀ ਅਤੇ ਕਥਿਤ ਤੌਰ ‘ਤੇ ਉਸ ਨਾਲ ਬਲਾਤਕਾਰ ਕੀਤਾ।” ਉਨ੍ਹਾਂ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਸ਼ੁੱਕਰਵਾਰ ਨੂੰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।