ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੀਆਈਪੀ ਕਲਚਰ ‘ਤੇ ਅੱਜ ਸਵੇਰੇ ਇੱਕ ਹੋਰ ਕਾਰਵਾਈ ਕਰਦਿਆਂ ਵੱਡੇ ਸਿਆਸੀ ਆਗੂਆਂ, ਧਾਰਮਿਕ ਸ਼ਖ਼ਸੀਅਤਾਂ, ਪੰਜਾਬੀ ਗਾਇਕਾਂ ਸਮੇਤ 424 ਵਾਈ.ਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਹੈ। …ਇਨ੍ਹਾਂ 424 ਵਿਅਕਤੀਆਂ ਵਿੱਚ ਰਾਧਾਸਵਾਮੀ ਡੇਰਾ ਬਿਆਸ ਦੇ ਸੰਚਾਲਕ ਦਾ ਨਾਂ ਵੀ ਸ਼ਾਮਲ ਹੈ। ਇੰਨਾ ਹੀ ਨਹੀਂ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਦੇ ਨਾਂ ਸ਼ਾਮਲ ਹਨ। ਪੰਜਾਬ ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਸਬੰਧਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।…
ਸੰਤ ਨਿਰੰਜਨ ਦਾਸ ਜੀ ਦੀ ਸੁਰੱਖਿਆ ਲਈ ਗਈ ਵਾਪਸ
ਇਸ ਦੇ ਨਾਲ ਹੀ ਡੇਰਾ ਸੱਚਖੰਡ ਬੱਲਾਂ ਦੇ ਪ੍ਰਮੁੱਖ ਧਾਰਮਿਕ ਆਗੂ ਸੰਤ ਨਿਰੰਜਨ ਦਾਸ ਜੀ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਕੋਸ਼ਿਸ਼ ਵਿੱਚ ਜੁੱਟੀ ਪਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਵੀਆਈਪੀ ਕਮਰਿਆਂ ਦਾ ਪ੍ਰਬੰਧ ਖ਼ਤਮ ਕਰ ਦਿੱਤਾ ਜਾਵੇਗਾ। ਜੇਕਰ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਮਾਮਲੇ ਵਿੱਚ ਸੰਬੰਧਿਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।