ਸ਼੍ਰੀਨਗਰ: ਜੰਮੂ-ਕਸ਼ਮੀਰ ‘ਚ ਅਗਲੇ 24 ਘੰਟਿਆਂ ਦੌਰਾਨ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਮੌਸਮ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ, ”ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਦੇ ਨਾਲ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਇਸ ਦੌਰਾਨ ਅੱਜ ਸਵੇਰੇ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ, ਪਹਿਲਗਾਮ ਵਿੱਚ 16.8 ਡਿਗਰੀ ਸੈਲਸੀਅਸ ਅਤੇ ਗੁਲਮਰਗ ਵਿੱਚ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੱਦਾਖ ਖੇਤਰ ‘ਚ ਦ੍ਰਾਸ ‘ਚ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ, ਲੇਹ ‘ਚ 13.4 ਡਿਗਰੀ ਅਤੇ ਕਾਰਗਿਲ ‘ਚ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਦਾ ਘੱਟੋ-ਘੱਟ ਤਾਪਮਾਨ 25.1 ਡਿਗਰੀ ਸੈਲਸੀਅਸ, ਕਟੜਾ 23.2, ਬਟੋਤੇ 19.2, ਬਨਿਹਾਲ 19.8 ਅਤੇ ਭਦਰਵਾਹ 20.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।