Monday, February 24, 2025
HomeNationalਅਗਲੇ ਸਾਲ ਤੋਂ 10ਵੀਂ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਹੋਣਗੀਆਂ ਸਿਰਫ਼...

ਅਗਲੇ ਸਾਲ ਤੋਂ 10ਵੀਂ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਹੋਣਗੀਆਂ ਸਿਰਫ਼ ਇੱਕ ਵਾਰ

ਨਵੀਂ ਦਿੱਲੀ: ਸੀਬੀਐਸਈ ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸਾਲ ਪਹਿਲਾਂ ਦੀ ਤਰ੍ਹਾਂ ਸਾਲ ਵਿੱਚ ਸਿਰਫ਼ ਇੱਕ ਵਾਰ ਲਈਆਂ ਜਾਣਗੀਆਂ। ਇਸ ਫੈਸਲੇ ਤੋਂ ਬਾਅਦ ਬੋਰਡ ਦੀਆਂ ਪ੍ਰੀਖਿਆਵਾਂ ਦੋ ਵੱਖ-ਵੱਖ ਸੈਸ਼ਨਾਂ ਵਿੱਚ ਨਹੀਂ ਹੋਣਗੀਆਂ। ਹਾਲਾਂਕਿ ਇਹ ਵਿਵਸਥਾ ਅਕਾਦਮਿਕ ਸਾਲ 2022-23 ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ CBSE ਨੇ 9ਵੀਂ ਤੋਂ 12ਵੀਂ ਜਮਾਤ ਲਈ ਨਵੇਂ ਸਿਲੇਬਸ ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਕੋਰੋਨਾ ਦੇ ਮੱਦੇਨਜ਼ਰ, ਸੀਬੀਐਸਈ ਨੇ ਦੋ ਸੈਸ਼ਨਾਂ ਵਿੱਚ ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਸੀ।

ਬੋਰਡ ਪ੍ਰੀਖਿਆ ਦਾ ਪਹਿਲਾ ਸੈਸ਼ਨ ਸਾਲ 2021 ਦੇ ਨਵੰਬਰ ਅਤੇ ਦਸੰਬਰ ਮਹੀਨੇ ਵਿੱਚ ਪੂਰਾ ਹੋ ਗਿਆ ਹੈ। ਬੋਰਡ ਪ੍ਰੀਖਿਆਵਾਂ ਦਾ ਦੂਜਾ ਸੈਸ਼ਨ 26 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਨ੍ਹਾਂ ਪ੍ਰੀਖਿਆਵਾਂ ਤੋਂ ਬਾਅਦ ਬੋਰਡ ਦੀਆਂ ਪ੍ਰੀਖਿਆਵਾਂ ਦੋ ਵੱਖ-ਵੱਖ ਸੈਸ਼ਨਾਂ ਵਿੱਚ ਲੈਣ ਦੀ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਜਾਵੇਗਾ। ਇਸ ਦੀ ਬਜਾਏ ਪਹਿਲਾਂ ਦੀ ਤਰ੍ਹਾਂ ਬੋਰਡ ਪ੍ਰੀਖਿਆ ਦਾ ਸਿਰਫ ਇੱਕ ਸੈਸ਼ਨ ਲਿਆ ਜਾਵੇਗਾ। ਇਸ ਦੇ ਨਾਲ ਹੀ ਸੀਬੀਐਸਈ ਬੋਰਡ ਨੇ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਨਵੇਂ ਸਿਲੇਬਸ ਦਾ ਐਲਾਨ ਕਰ ਦਿੱਤਾ ਹੈ।

ਨਵੇਂ ਸਿਲੇਬਸ ਵਿੱਚ ਸੀਬੀਐਸਈ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਿਲੇਬਸ ਨੂੰ ਦੋ ਹਿੱਸਿਆਂ ਵਿੱਚ ਨਹੀਂ ਵੰਡਿਆ ਹੈ। ਇਸ ਤੋਂ ਪਹਿਲਾਂ ਜਦੋਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਦੋ ਸੈਸ਼ਨਾਂ ਵਿੱਚ ਵੰਡਿਆ ਜਾਂਦਾ ਸੀ ਤਾਂ ਸਿਲੇਬਸ ਨੂੰ ਵੀ ਦੋ ਹਿੱਸਿਆਂ ਵਿੱਚ ਵੰਡਿਆ ਜਾਂਦਾ ਸੀ ਪਰ ਹੁਣ ਸਿਲੇਬਸ ਨੂੰ ਮੁੜ ਉਹੀ ਰੂਪ ਦੇ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments