ਚੰਡੀਗੜ੍ਹ: ਸਾਲ 1983 ਵਿੱਚ ਦੇਸ਼ ਦਾ ਪਹਿਲਾ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੇ ਕਪਿਲ ਦੇਵ ਇਨ੍ਹੀਂ ਦਿਨੀਂ ਰਾਜਨੀਤੀ ਵਿੱਚ ਆਪਣੀ ਐਂਟਰੀ ਨੂੰ ਲੈ ਕੇ ਚਰਚਾ ਵਿੱਚ ਹਨ। ਹਾਲ ਹੀ ‘ਚ ਜਦੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀ ਖਬਰ ਸੋਸ਼ਲ ਮੀਡੀਆ ‘ਤੇ ਫੈਲੀ ਤਾਂ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਉਤਸੁਕ ਹੋ ਗਏ। ਜਲਦੀ ਹੀ ਇਹ ਖਬਰ ਫੈਲ ਗਈ ਕਿ ਕਪਿਲ ਦੇਵ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਕਪਿਲ ਦੇਵ ਨੇ ਖੁਦ ਇਨ੍ਹਾਂ ਖਬਰਾਂ ‘ਤੇ ਚੁੱਪੀ ਤੋੜੀ ਹੈ। ਉਨ੍ਹਾਂ ਇਨ੍ਹਾਂ ਖਬਰਾਂ ਨੂੰ ਅਫਵਾਹਾਂ ਕਰਾਰ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।
ਕਪਿਲ ਦੇਵ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਇੱਕ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਖ਼ਬਰ ਮਿਲੀ ਹੈ। ਇਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ, ”ਮੈਂ ਕਿਸੇ ਸਿਆਸੀ ਪਾਰਟੀ ਨਾਲ ਸੰਬੰਧਿਤ ਨਹੀਂ ਹਾਂ। ਮੈਂ ਨਿਰਾਸ਼ ਹਾਂ ਕਿ ਲੋਕ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਂਦੇ ਹਨ।