ਚੰਡੀਗੜ੍ਹ: ਪੰਜਾਬ ਸਰਕਾਰ ਦੀ ਕਮਾਨ ਸੰਭਾਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸੀਐਮ ਮਾਨ ਨੂੰ ਇਸ ਸਬੰਧੀ ਇੱਕ ਮਹੀਨੇ ਦਾ ਡਾਟਾ ਜਾਰੀ ਕਰਨ ਦੀ ਅਪੀਲ ਕੀਤੀ ਹੈ।
I repeat my request to @BhagwantMann to release full data of anti-corruption number released by him more than a month ago as to how many complaints have been received & how many corruption cases registered & how many pending? Bcoz Kejriwal claims they’ve finished corruption in Pb https://t.co/V22A3a0b7I
— Sukhpal Singh Khaira (@SukhpalKhaira) May 2, 2022
ਖਹਿਰਾ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਇੱਕ ਵਾਰ ਫਿਰ ਸੀਐਮ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਭ੍ਰਿਸ਼ਟਾਚਾਰ ਵਿਰੋਧੀ ਨੰਬਰਾਂ ਦਾ ਪੂਰਾ ਡਾਟਾ ਜਾਰੀ ਕੀਤਾ ਜਾਵੇ, ਕਿੰਨੀਆਂ ਸ਼ਿਕਾਇਤਾਂ ਆਈਆਂ ਹਨ ਅਤੇ ਕਿੰਨੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਏ ਹਨ ਅਤੇ ਕਿੰਨੇ ਪੈਂਡਿੰਗ ਹਨ? ਕਿਉਂਕਿ ਅਰਵਿੰਦ ਕੇਜਰੀਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।