ਨਵੀਂ ਦਿੱਲੀ: ਪੰਜਾਬ ਪੁਲਿਸ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ (Kumar Vishwas) ਦੇ ਘਰ ਪਹੁੰਚੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ ਹੈ।
सुबह-सुबह पंजाब पुलिस द्वार पर पधारी है।एक समय, मेरे द्वारा ही पार्टी में शामिल कराए गए @BhagwantMann को आगाह कर रहा हूँ कि तुम, दिल्ली में बैठे जिस आदमी को, पंजाब के लोगों की दी हुई ताक़त से खेलने दे रहे हो वो एक दिन तुम्हें व पंजाब को भी धोखा देगा।देश मेरी चेतावनी याद रखे🙏🇮🇳 pic.twitter.com/yDymGxL1gi
— Dr Kumar Vishvas (@DrKumarVishwas) April 20, 2022
ਉਨ੍ਹਾਂ ਦੱਸਿਆ ਕਿ ਸਵੇਰੇ ਹੀ ਪੰਜਾਬ ਪੁਲੀਸ ਗੇਟ ’ਤੇ ਪੁੱਜ ਗਈ ਸੀ। ਇੱਕ ਸਮੇਂ ਮੇਰੇ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਏ ਭਗਵੰਤ ਮਾਨ (Bhagwant Mann) ਨੂੰ ਮੈਂ ਚੇਤਾਵਨੀ ਦੇ ਰਿਹਾ ਹਾਂ ਕਿ ਦਿੱਲੀ ਵਿੱਚ ਬੈਠਾ ਉਹ ਬੰਦਾ ਜਿਸਨੂੰ ਤੁਸੀਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਤਾਕਤ ਨਾਲ ਖਿਲਵਾੜ ਕਰਨ ਦੇ ਰਹੇ ਹੋ, ਇੱਕ ਦਿਨ ਤੁਹਾਡੇ ਅਤੇ ਪੰਜਾਬ ਨਾਲ ਧੋਖਾ ਕਰਨਗੇ। ਦੇਸ਼ ਮੇਰੀ ਚੇਤਾਵਨੀ ਯਾਦ ਰੱਖੇ।
ਸੁਖਪਾਲ ਖਹਿਰਾ ਨੇ ਟਵੀਟ ਕਰ ਕਹੀ ਇਹ ਗੱਲ
I strongly condemn this act of political vendetta against @DrKumarVishwas for making a statement against @ArvindKejriwal during elections! Whats the difference between @AamAadmiParty and traditional parties? I urge @BhagwantMann not to misuse Pb police to settle political scores! https://t.co/yVAQ0Pltf7
— Sukhpal Singh Khaira (@SukhpalKhaira) April 20, 2022
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ: ਕੁਮਾਰ ਵਿਸ਼ਵਾਸ ਵੱਲੋਂ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਵਿਰੁੱਧ ਬਿਆਨਬਾਜ਼ੀ ਕਰਨ ਦੀ ਸਿਆਸੀ ਬਦਲਾਖੋਰੀ ਵਾਲੀ ਇਸ ਕਾਰਵਾਈ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਪੁਲਿਸ ਦੀ ਸਿਆਸੀ ਖਾਤਮੇ ਲਈ ਦੁਰਵਰਤੋਂ ਨਾ ਕਰਨ।