ਇਤਿਹਾਸਿਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ |
ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਇੱਕ ਅਣਪਛਾਤੇ ਵਿਅਕਤੀ ਨੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਆ ਗਿਆ। ਇਸ ਦੌਰਾਨ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਤੇ ਹਮਲਾ ਕਰ ਦਿੱਤਾ । ਉਸ ਵਿਅਕਤੀ ਨੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ, ਜਿਸ ਦੌਰਾਨ ਗ੍ਰੰਥੀ ਸਿੰਘ ਦੀ ਦਸਤਾਰ ਵੀ ਲੈ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਚੁੱਕੀ ਹੈ । ਹੁਣ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।