Friday, November 15, 2024
HomeCrimeਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਸੰਧੂ ਨੂੰ ਆਪਣੀ ਅਤੇ ਆਪਣੇ ਪਰਿਵਾਰ...

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਸੰਧੂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦਾ ਖ਼ਤਰਾ, SSP ਨੂੰ ਭੇਜੀ ਸ਼ਿਕਾਇਤ

ਚੰਡੀਗੜ੍ਹ (ਨੇਹਾ): ਚੰਡੀਗੜ੍ਹ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਆਪਣੀ ਸੁਰੱਖਿਆ ਲਈ ਖ਼ਤਰਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਸ ਸਬੰਧੀ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਸ਼ਿਕਾਇਤ ਭੇਜ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਸ਼ਿਕਾਇਤ ‘ਚ ਸੀਨੀਅਰ ਡਿਪਟੀ ਮੇਅਰ ਕਿਹਾ ਹੈ ਕਿ 19 ਮਈ ਨੂੰ 5 ਵਿਅਕਤੀ ਉਨ੍ਹਾਂ ਘਰ ਦੇ ਬਾਹਰ ਆਏ ਤੇ ਉਨ੍ਹਾਂ ਨੂੰ ਧਮਕੀ ਦੇ ਕੇ ਗਏ ਹਨ। ਸੰਧੂ ਨੇ ਅੱਗੇ ਦੇਖ ਲੈਣ ਲਈ ਵੀ ਕਿਹਾ ਹੈ। ਸੀਨੀਅਰ ਡਿਪਟੀ ਮੇਅਰ ਕੁਲਜੀਤ ਨੇ ਦੱਸਿਆ ਕਿ ਉਹ ਇੱਥੇ ਆਪਣੇ 2 ਨਾਬਾਲਗ ਬੱਚਿਆਂ ਤੇ ਪਤਨੀ ਨਾਲ ਰਹਿੰਦੇ ਹਨ। ਪਰ ਹਰ ਰੋਜ਼ ਅਜਿਹੀਆਂ ਘਟਨਾਵਾਂ ਇੱਥੇ ਹੁੰਦੀਆਂ ਰਹਿੰਦੀਆਂ ਹਨ।

ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਨੇ ਦੱਸਿਆ ਕਿ 2022 ‘ਚ ਵੀ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਕੱਲ੍ਹ ਉਹ ਲੋਕ ਸਭਾ ਚੋਣਾਂ ਕਾਰਨ ਸਾਰਾ ਦਿਨ ਘਰੋਂ ਬਾਹਰ ਰਹਿੰਦੇ ਹਨ ਪਰ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਚਿੰਤਾ ਹੈ। ਪੁਲਿਸ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਇਲਾਕੇ ‘ਚ ਨਾ ਤਾਂ ਪੁਲਿਸ ਵੱਲੋਂ ਕਿਸੇ ਕਿਸਮ ਦੀ ਗਸ਼ਤ ਕੀਤੀ ਜਾਂਦੀ ਹੈ ਅਤੇ ਨਾ ਹੀ ਇੱਥੇ ਕੋਈ ਬੀਟਬਾਕਸ ਬਣਾਇਆ ਗਿਆ ਹੈ।

ਸੀਨੀਅਰ ਡਿਪਟੀ ਮੇਅਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਲਾਇਸੰਸੀ ਹਥਿਆਰ ਹੈ। ਪਰ ਚੋਣਾਂ ਕਾਰਨ ਉਹ ਵੀ ਥਾਣੇ ‘ਚ ਜਮ੍ਹਾਂ ਹੈ। ਇਸ ਕਾਰਨ ਉਹ ਆਪਣੀ ਸੁਰੱਖਿਆ ਨੂੰ ਖਤਰਾ ਮਹਿਸੂਸ ਕਰਦੇ ਹਨ। ਪੁਲਿਸ ਨੂੰ ਇਸ ਖੇਤਰ ਵਿੱਚ ਚੌਕਸੀ ਵਧਾਉਣੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments