ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ 2 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ । ਇਸ ਵਿੱਚ ਭਾਰਤ ਅਤੇ ਚੀਨ ਦੀਆਂ ਫੌਜੀ ਗਤੀਵਿਧੀਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਦੇ ਦੌਰੇ ਦੌਰਾਨ ਦੋਵੇਂ ਨੇਤਾ ਮਈ ਵਿੱਚ ਹੀਰੋਸ਼ੀਮਾ ਵਿੱਚ ਹੋਣ ਵਾਲੇ ਜੀ7 ਸੰਮੇਲਨ, ਸਤੰਬਰ ਵਿੱਚ ਦਿੱਲੀ ਵਿੱਚ ਹੋਣ ਵਾਲੇ ਜੀ-20 ਸੰਮੇਲਨ ਬਾਰੇ ਚਰਚਾ ਕਰ ਸਕਦੇ ਹਨ। ਇਸ ਤੋਂ ਬਿਨਾਂ ਰੱਖਿਆ, ਵਪਾਰ-ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਸਿਹਤ ਦੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੇ ਨਾਲ, ਉਨ੍ਹਾਂ ਨੇ ਇੱਕ ਥਿੰਕ ਟੈਂਕ ਸਮਾਰੋਹ ਵਿੱਚ ਵੀ ਸ਼ਾਮਿਲ ਹੋਣਾ ਹੈ | ਜਿੱਥੇ ਉਨ੍ਹਾਂ ਨੇ ਇੱਕ ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਲਈ ਆਪਣੀਆਂ ਯੋਜਨਾਵਾਂ ਬਾਰੇ ਦੱਸਣਗੇ । ਇਸ ਦੇ ਨਾਲ ਹੀ ਰੂਸ-ਯੂਕਰੇਨ ਜੰਗ ‘ਤੇ ਵੀ ਚਰਚਾ ਕੀਤੀ ਜਾਵੇਗੀ ।
ਦੋਵੇਂ ਨੇਤਾ ਇਸ ਤੇ ਵੀ ਵਿਚਾਰ ਕਰਨਗੇ ਕਿ G20 ਅਤੇ G7 ਦੇਸ਼ ਭੋਜਨ ਅਤੇ ਸਿਹਤ ਸੁਰੱਖਿਆ, ਊਰਜਾ ਤਬਦੀਲੀ ਅਤੇ ਆਰਥਿਕ ਸੁਰੱਖਿਆ ‘ਤੇ ਕਿਸ ਤਰ੍ਹਾਂ ਰਲ-ਮਿਲ ਕੇ ਕੰਮ ਕਰ ਸਕਦੇ ਹਨ। ਇਸ ਸਾਲ ਜਾਪਾਨ ਜੀ-7 ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਭਾਰਤ ਜੀ-20 ਦੀ ਪ੍ਰਧਾਨਗੀ ਕਰ ਰਿਹਾ ਹੈ।