ਮੋਦੀ ਸਰਕਾਰ ਨੇ ਔਰਤਾਂ ਲਈ ਖਾਸ ਯੋਜਨਾ ਚਲਾਈ ਹੈ ਜਿਸ ਬਾਰੇ ਬਹੁਤ ਸਾਰੇ ਲੋਕਾਂ ਨੂੰ ਪਤਾ ਹੀ ਨਹੀਂ ਹੈ । ਯੋਜਨਾ ਦਾ ਨਾਮ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਹੈ। ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਆਪਣੀ ਹਫਤਾਵਾਰੀ ਬੈਠਕ ‘ਚ ਉੱਜਵਲਾ 2.0 ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਨਾਲ ਕੇਂਦਰ ਸਰਕਾਰ ਔਰਤਾਂ ਨੂੰ 75 ਲੱਖ ਮੁਫ਼ਤ ਐਲਪੀਜੀ ਕੁਨੈਕਸ਼ਨ ਦੇਣ ਜਾ ਰਹੀ ਹੈ।
ਇਹ ਗੈਸ ਕੁਨੈਕਸ਼ਨ ਅਗਲੇ ਤਿੰਨ ਸਾਲਾਂ ਵਿੱਚ ਔਰਤਾਂ ਨੂੰ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਖਾਸ ਤੌਰ ‘ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ ਲਈ ਸ਼ੁਰੂ ਕੀਤੀ ਗਈ ਹੈ। ਸਿਰਫ਼ ਬੀਪੀਐਲ ਕਾਰਡ ਧਾਰਕਾਂ ਨੂੰ ਇਸਦਾ ਲਾਭ ਮਿਲਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੇ ਕੋਲ ਰਾਸ਼ਨ ਕਾਰਡ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਤੁਹਾਡੀ ਪਰਿਵਾਰਕ ਆਮਦਨ 27,000 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਜੇਕਰ ਤੁਸੀਂ ਵੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ
ਪਹਿਲਾ -https://popbox.co.in/pmujjwalayojana/ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ।
ਡਾਊਨਲੋਡ ਫਾਰਮ ਵਿਕਲਪ ਨੂੰ ਚੁਣੋ।
ਇੱਕ ਫਾਰਮ ਦਿਖਾਈ ਦੇਵੇਗਾ, ਇਸਨੂੰ ਡਾਊਨਲੋਡ ਕਰੋ ਅਤੇ ਇਸ ਵਿੱਚ ਪੁੱਛੇ ਗਏ ਸਾਰੇ ਵੇਰਵੇ ਭਰੋ।
ਇਸਨੂੰ ਆਪਣੀ ਨਜ਼ਦੀਕੀ ਗੈਸ ਏਜੰਸੀ ਕੋਲ ਜਮ੍ਹਾ ਕਰੋ।
ਦਸਤਾਵੇਜ਼ ਜਿਵੇਂ ਰਾਸ਼ਨ ਕਾਰਡ, ਫੋਟੋ, ਮੋਬਾਈਲ ਨੰਬਰ ਆਦਿ ਵੀ ਦਾਖਲ ਕਰੋ।
ਦਸਤਾਵੇਜ਼ ਤਸਦੀਕ ਤੋਂ ਬਾਅਦ ਤੁਹਾਨੂੰ ਇੱਕ ਨਵਾਂ ਕਨੈਕਸ਼ਨ ਮਿਲੇਗਾ।