ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਉਨ੍ਹਾਂ ਨੇ ਆਪ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਉਸਦਾ ਕੈਂਸਰ ਦੂਸਰੇ ਪੜਾਅ ਤੇ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਇਨਸਾਫ਼ ਨਾ ਮਿਲਣ ਤੇ ਵੀ ਗੱਲ ਕੀਤੀ ਹੈ। ਬ੍ਰੈਸਟ ਕੈਂਸਰ ਤੋਂ ਪੀੜਤ ਡਾ. ਨਵਜੋਤ ਕੌਰ ਸਿੱਧੂ ਦਾ ਚੰਡੀਗੜ੍ਹ ਦੇ ਨਿੱਜੀ ਹਸਪਤਾਲ ਵਿਚ ਇਲਾਜ ਹੋ ਰਿਹਾ ਹੈ।
ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਕਿਹਾ ਹੈ ਕਿ ਉਸ ਗੁਨਾਹ ਲਈ ਜੇਲ੍ਹ ਵਿਚ ਹਨ ਜੋ ਉਹਨਾਂ ਨੇ ਕੀਤਾ ਹੀ ਨਹੀਂ। ‘ ਮੈਨੂੰ ਤੁਹਾਡਾ ਇੰਤਜ਼ਾਰ ਹੈ ਕਿ ਤੁਹਾਨੂੰ ਹਰ ਵਾਰ ਇਨਸਾਫ਼ ਮਿਲਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ’। ਸੱਚ ਬਹੁਤ ਸ਼ਕਤੀਸ਼ਾਲੀ ਹੈ, ਪਰ ਇਹ ਤੁਹਾਨੂੰ ਹਰੇਕ ਵਾਰ ਪਰਖ ਰਿਹਾ ਹੈ। ਕਲਯੁਗ। ਮਾਫ਼ ਕਰਨਾ, ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਪੜਾਅ 2 ਹਮਲਾਵਰ ਕੈਂਸਰ ਹੈ। ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਇਹ ਪਰਮਾਤਮਾ ਦੀ ਮਰਜ਼ੀ ਹੈ: ਸੰਪੂਰਨ।
ਦੱਸਿਆ ਜਾ ਰਿਹਾ ਹੈ ਕਿ ਰੋਡ ਰੇਜ ਦੀ 34 ਸਾਲ ਪੁਰਾਣੀ ਘਟਨਾ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦਿੱਤੀ ਗਈ ਸੀ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਲੱਗਣ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ‘ਚ ਸੁਪਰੀਮ ਕੋਰਟ ਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਕਤਲ ਨਾ ਹੋਣ ਦੇ ਇਲਜ਼ਾਮ ‘ਚ ਬਰੀ ਕੀਤਾ ਗਿਆ ਸੀ ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲੱਗਾ ਦਿੱਤਾ ਗਿਆ ਸੀ।
ਪਰ ਇਸ ਘਟਨਾ ‘ਚ ਰੀਵਿਊ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਸੀ ।