Friday, November 15, 2024
HomeEntertainmentਤੁਸੀਂ ਵੀ ਜਾਣੋ ਗਾਇਕ ਮਨਕੀਰਤ ਔਲਖ ਨੂੰ NIA ਨੇ ਕਿਉਂ ਰੋਕਿਆ ?ਚੰਡੀਗੜ੍ਹ...

ਤੁਸੀਂ ਵੀ ਜਾਣੋ ਗਾਇਕ ਮਨਕੀਰਤ ਔਲਖ ਨੂੰ NIA ਨੇ ਕਿਉਂ ਰੋਕਿਆ ?ਚੰਡੀਗੜ੍ਹ ਏਅਰਪੋਰਟ ਤੋਂ ਦੁਬਈ ਜਾ ਰਹੇ ਸੀ ਗਾਇਕ |

ਦੱਸਿਆ ਜਾ ਰਿਹਾ ਹੈ ਕਿ ਭਾਰਤ ਦੀ ਜਾਂਚ ਏਜੰਸੀ NIA ਨੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਲਿਆ । ਉਹ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਹੇ ਸੀ। ਇਸ ਦੌਰਾਨ ਗਇਕ ਤੋਂ ਪੁੱਛਗਿੱਛ ਕੀਤੀ ਗਈ। ਘਰ ਵਾਪਸੀ ਤੋਂ ਬਾਅਦ ਮਨਕੀਰਤ ਔਲਖ ਨੇ ਵੀ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਆਪਣਾ ਦੁਬਈ ਸ਼ੋਅ ਰੱਦ ਕਰਨ ਦੀ ਸੂਚਨਾ ਦਿੱਤੀ।

ਜਾਣਕਾਰੀ ਦੇ ਅਨੁਸਾਰ ਮਨਕੀਰਤ ਔਲਖ ਸ਼ੁੱਕਰਵਾਰ ਸ਼ਾਮ ਨੂੰ ਦੁਬਈ ਦੇ ‘ਵੀ’ ਕਲੱਬ ਵਿੱਚ ਸ਼ੋਅ ਕਰਨ ਲਈ ਚੰਡੀਗੜ੍ਹ ਲਈ ਰਵਾਨਾ ਹੋਏ ਸੀ ਪਰ ਜਦੋਂ ਉਹ ਇਮੀਗ੍ਰੇਸ਼ਨ ਲਈ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਿਆ ਤਾਂ NIA ਦੀ ਟੀਮ ਪਹਿਲਾਂ ਹੀ ਉਥੇ ਮੌਜੂਦ ਸੀ। ਮਨਕੀਰਤ ਔਲਖ ਨੂੰ ਏਅਰਪੋਰਟ ‘ਤੇ ਰੋਕ ਲਿਆ ਗਿਆ। NIA ਨੇ ਉਸ ਤੋਂ ਪੁੱਛਗਿੱਛ ਕੀਤੀ ਅਤੇ ਅੰਤ ਵਿੱਚ ਦੇਰ ਸ਼ਾਮ ਉਸ ਦਾ ਪਾਸਪੋਰਟ ਉਸ ਨੂੰ ਵਾਪਸ ਕਰ ਦਿੱਤਾ ਗਿਆ। ਫਲਾਈਟ ਦੇ ਜਾਣ ਤੋਂ ਬਾਅਦ ਮਨਕੀਰਤ ਔਲਖ ਨੂੰ ਆਪਣੇ ਘਰ ਵਾਪਸ ਆਉਣਾ ਪਿਆ।

ਗਇਕ ਮਨਕੀਰਤ ਔਲਖ ਨੇ ਰਾਤ ਨੂੰ ਇਸ ਦੀ ਵੀਡੀਓ ਰਿਕਾਰਡ ਕਰਕੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਜਿਸ ‘ਚ ਉਨ੍ਹਾਂ ਨੇ ਦੁਬਈ ‘ਚ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ ਉਡਾਣ ਨਾ ਭਰਨ ਦਾ ਕਾਰਨ ਤਾਂ ਸਪੱਸ਼ਟ ਨਹੀਂ ਕੀਤਾ ਪਰ ਤਕਨੀਕੀ ਕਾਰਨ ਦੱਸਦਿਆਂ ਇਸ ਤੋਂ ਪੱਲਾ ਝਾੜ ਲਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਇਸ ਸ਼ੋਅ ਦੀਆਂ ਨਵੀਆਂ ਤਰੀਕਾਂ ਬਾਰੇ ਦੱਸਣਗੇ ।

ਇਸ ਘਟਨਾ ਤੋਂ ਬਾਅਦ ਨਾ ਤਾਂ ਮਨਕੀਰਤ ਔਲਖ ਅਤੇ ਨਾ ਹੀ NIA ਨੇ ਇਸ ਬਾਰੇ ਕੋਈ ਸਪਸ਼ਟ ਜਾਣਕਾਰੀ ਦਿੱਤੀ ਹੈ। NIA ਨੇ ਮਨਕੀਰਤ ਨੂੰ ਕਿਉਂ ਰੋਕਿਆ ਅਤੇ ਕਿਸ ਮਾਮਲੇ ਵਿੱਚ ਉਸ ਤੋਂ ਪੁੱਛ-ਗਿੱਛ ਕੀਤੀ ਗਈ, ਇਸ ਬਾਰੇ ਹਾਲੇ ਤੱਕ ਕੁਝ ਸਪੱਸ਼ਟ ਨਹੀਂ ਹੋਇਆ ਹੈ।

 

RELATED ARTICLES

LEAVE A REPLY

Please enter your comment!
Please enter your name here

Most Popular

Recent Comments