Friday, November 15, 2024
HomeBreakingਤੁਸੀਂ ਵੀ ਦੇਖੋ ਅਜਨਾਲਾ ਹਿੰਸਾ ਤੋਂ ਬਾਅਦ ਦਾ ਵੱਡਾ ਫੈਸਲਾ; ਅੰਮ੍ਰਿਤਪਾਲ ਸਿੰਘ...

ਤੁਸੀਂ ਵੀ ਦੇਖੋ ਅਜਨਾਲਾ ਹਿੰਸਾ ਤੋਂ ਬਾਅਦ ਦਾ ਵੱਡਾ ਫੈਸਲਾ; ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ |

ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਗੁਪਤ ਤਰੀਕੇ ਨਾਲ ਕਾਰਵਾਈ ਸ਼ੁਰੂ ਕਰਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸ ਫੈਸਲੇ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।

Dresses, talks like Bhindranwale, why Amritpal Singh could drive Punjab  back to the dark days - Oneindia News

ਸੂਚਨਾ ਦੇ ਅਨੁਸਾਰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ 10 ਸਮਰਥਕਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਸਬੰਧਤ ਰਾਜ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਇਆ ਸੀ। ਦੂਸਰੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂ ਜੋ ਅਜਨਾਲਾ ਵਿੱਚ ਹੋਈ ਹਿੰਸਕ ਘਟਨਾ ਦੁਬਾਰਾ ਨਾ ਹੋਵੇ ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 9 ਸਮਰਥਕਾਂ ਵਿਰੁੱਧ ਕਾਰਵਾਈ ਪੂਰੀ ਕਰ ਲਈ ਹੈ ਪਰ ਕਾਰਵਾਈ 20 ਮਾਰਚ ਤੋਂ ਬਾਅਦ ਹੀ ਪੂਰੀ ਹੋ ਸਕਦੀ ਹੈ। ਦਰਅਸਲ, ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਕਾਨਫਰੰਸ ਤੱਕ ਕੋਈ ਸਖ਼ਤ ਕਦਮ ਨਹੀਂ ਲੈਣਾ ਚਾਹੁੰਦੀ। 15 ਤੋਂ 17 ਮਾਰਚ ਤੱਕ ਸਿੱਖਿਆ ਵਿਸ਼ੇ ‘ਤੇ ਅਤੇ 19-20 ਮਾਰਚ ਨੂੰ ਕਿਰਤ ਦੇ ਵਿਸ਼ੇ ‘ਤੇ ਕਾਨਫਰੰਸ ਕੀਤੀ ਜਾਵੇਗੀ |

ਜਾਣਕਾਰੀ ਦੇ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਬੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਜਾਏਗੀ । ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜ ਦਿੱਤਾ ਗਿਆ ਹੈ।

Who is Amritpal Singh and what is happening in Punjab? | Deccan Herald

ਪਿਛਲੇ ਮਹੀਨੇ ‘ਵਾਰਿਸ ਪੰਜਾਬ ਦੇ’ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਹਿੰਸਾ ਦਾ ਸਹਾਰਾ ਲਿਆ ਸੀ। ਲਵਪ੍ਰੀਤ ਸਿੰਘ ਆਪਣੇ ਸਮਰਥਕਾਂ ਨੂੰ ਲੈ ਕੇ ਅਜਨਾਲਾ ਗਏ ਸੀ|ਜਿੱਥੇ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੈ ਕੇ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਹੋਵੇ, ਇਸ ਲਈ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ ।

 

RELATED ARTICLES

LEAVE A REPLY

Please enter your comment!
Please enter your name here

Most Popular

Recent Comments