ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਲਈ ਵੱਡਾ ਐਲਾਨ ਕੀਤਾ ਹੈ। CM ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਮਈ ਮਹੀਨੇ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਜਾਣਾ ਹੈ, ਇਹ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ।
CM ਮਾਨ ਨੇ ਕਿਹਾ ਹੈ ਕਿ ਨਵੇਂ ਸਮੇਂ ਦੇ ਅਨੁਸਾਰ ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਸਮਾਂ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹਿਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਆਪ ਵੀ ਸਵੇਰੇ 7.30 ਵਜੇ ਦਫਤਰ ਪਹੁੰਚਿਆ ਕਰਨਾ ਹੈ।