ਇਸਲਾਮਾਬਾਦ: ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਜ਼ਿਲੇ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ, ਜਿਸ ‘ਚ ਦੋ ਫੌਜੀਆਂ ਦੀ ਮੌਤ ਹੋ ਗਈ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਮੰਗਲਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਹਮਲੇ ਤੋਂ ਤੁਰੰਤ ਬਾਅਦ ਫੌਜੀਆਂ ਨੇ ਜਵਾਬੀ ਕਾਰਵਾਈ ਕੀਤੀ। ਭਾਰੀ ਗੋਲਾਬਾਰੀ ਦੌਰਾਨ ਪਾਕਿਸਤਾਨੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।
ਖਬਰਾਂ ਮੁਤਾਬਕ ਆਈਐਸਪੀਆਰ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਲਾਕੇ ਵਿੱਚੋਂ ਅੱਤਵਾਦੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ “ਪਾਕਿਸਤਾਨੀ ਫੌਜ ਅੱਤਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਸਾਡੇ ਬਹਾਦਰ ਸੈਨਿਕਾਂ ਦੀਆਂ ਅਜਿਹੀਆਂ ਕੁਰਬਾਨੀਆਂ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀਆਂ ਹਨ।”