Friday, November 15, 2024
HomeBreakingਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ CM ਮਾਨ...

ਪੰਜਾਬ ‘ਚ ਸਰਕਾਰੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ CM ਮਾਨ ਨੇ ਕੀਤੀ ਸਖ਼ਤੀ |

ਪੰਚਾਇਤੀ ਜ਼ਮੀਨ, ਸ਼ਾਮਲਾਟ ਅਤੇ ਜੰਗਲਾਤ ਵਿਭਾਗ ਸਣੇ ਹੋਰ ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਵਿਰੁੱਧ ਹੁਣ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ 31 ਮਈ ਤੱਕ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਛੱਡ ਦੇਣ ਲਈ ਕਹਿ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡਿਆ ਤੇ ਜਾਣਕਾਰੀ ਦਿੱਤੀ ਹੈ |

Punjab CM Bhagwant Mann to inaugurate 500 'Aam Aadmi Clinics' today -  Hindustan Times

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ, ਜਿਹੜੇ ਰਸੂਖਦਾਰ ਲੋਕਾਂ ਨੇ ਸੂਬੇ ਵਿੱਚ ਸਰਕਾਰੀ ਜ਼ਮੀਨਾਂ ਤੇ ਕਬਜ਼ੇ ਕਰਕੇ ਬੈਠੇ ਹਨ,ਉਨ੍ਹਾਂ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡਣ ਨਹੀਂ ਤਾ ਸੂਬਾ ਸਰਕਾਰ ਵੱਲੋ 1 ਜੂਨ ਤੋ ਸਖ਼ਤੀ ਕਰਦਿਆਂ ਹੋਇਆ ਕਬਜ਼ਿਆਂ ਨੂੰ ਛੁਡਾਇਆ ਜਾਵੇਗਾ |

ਦੱਸ ਦਈਏ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਤੀਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ’ਚ 9400 ਏਕੜ ਦੇ ਨਾਜਾਇਜ਼ ਕਬਜ਼ੇ ਸਰਕਾਰੀ ਜ਼ਮੀਨਾਂ ਤੋਂ ਛੁਡਵਾਏ ਗਏ ਹਨ ਤੇ ਦੂਸਰੇ ਪੜਾਅ ’ਚ 469 ਏਕੜ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਸੀ। ਇਸ ਤੋਂ ਬਾਅਦ ਕੰਮ ਕੁਝ ਘੱਟ ਗਿਆ ਸੀ।

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਅਫ਼ਸਰਾਂ (ਡੀਡੀਪੀਓ) ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੰਚਾਇਤੀ ਜ਼ਮੀਨਾਂ ’ਤੇ ਹੋਏ ਸਾਰੇ ਨਾਜਾਇਜ਼ ਕਬਜਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments