ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਮੇਲੇ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਜਾਂਚ ਕਰਨ ਪਹੁੰਚੇ ਹਨ । ਉਨ੍ਹਾਂ ਦੇ ਨਾਲ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਏ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵੀ ਡੀਜੀਪੀ ਗੌਰਵ ਯਾਦਵ ਨੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਹ ਵਿਸਾਖੀ ਦੇ ਮੇਲੇ ਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਚੈੱਕ ਕਰਨ ਪੁੱਜੇ ਸੀ।
ਵਿਸਾਖੀ ਦੇ ਮੌਕੇ ‘ਤੇ ਬਹੁਤ ਸਾਰੀਆਂ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਆਉਂਦੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿਸਾਖੀ ਵਾਲੇ ਦਿਨ ਸਾਰੀਆਂ ਸੰਗਤਾਂ ਨੂੰ ਪੂਰੀ ਸੁਰੱਖਿਆ ਮਿਲੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦੇਸ਼ ਤੋਂ ਬਾਹਰ ਦੀਆ ਵਿਰੋਧੀ ਤਾਕਤਾਂ ਅਤੇ ਏਜੰਸੀਆਂ ਪਾਕਿਸਤਾਨ ਦੀ ISI ਦੀ ਪੂਰੀ ਕੋਸ਼ਿਸ਼ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਦੇਣ ਪਰ ਪੰਜਾਬ ਪੁਲਿਸ ਇਸ ਮਕਸਦ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ |
ਤਖਤ ਸ੍ਰੀ ਦਮਦਮਾ ਸਾਹਿਬ ‘ਚ ਪੁਲਿਸ ਫੋਰਸ ਤੇ ਪੈਰਾ-ਮਿਲਟਰੀ ਫੋਰਸ ਬਹੁਤ ਵੱਡੀ ਗਿਣਤੀ ਵਿੱਚ ਤਇਨਾਤ ਕੀਤੀ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਆਖਿਆ ਕਿ ਉਨ੍ਹਾਂ ਦਾ ਫਰਜ਼ ਹੈ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰਹੇ।