ਸੀਐਮ ਭਗਵੰਤ ਮਾਨ ਵੱਲੋ ਉੱਤਰ ਪੂਰਬੀ ਰਾਜ ਮਣੀਪੁਰ ‘ਚ ਹਿੰਸਾ ਦੀ ਵਜ੍ਹਾ ਨਾਲ ਫਸੇ ਹੋਏ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਲੈ ਕੇ ਆਉਣ ਲਈ ਹੈਲਪਲਾਈਨ ਨੰਬਰ 9417936222 ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੀ ਕੋਸ਼ਿਸ਼ ਕਰਕੇ ਪੰਜਾਬ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ ਅਤੇ ਨੌਜਵਾਨ ਛੇਤੀ ਹੀ ਆਪਣੇ ਘਰ ਪਹੁੰਚਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੋਈ ਵੀ ਵਿਅਕਤੀ ਜਾ ਵਿਦਿਆਰਥੀ ਮਣੀਪੁਰ ਸੂਬੇ ‘ਚ ਫਸੇ ਹੋਏ ਹਨ ‘ਤੇ ਜੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰੀਕੇ ਦੀ ਮਦਦ ਦੀ ਲੋੜ ਹੈ ਤਾਂ ਉਹ ਹੈਲਪਲਾਈਨ ਨੰਬਰ 94 179 36 222 ‘ਤੇ ਜਾਂ ਈਮੇਲ ਆਈਡੀ sahotramanjeet@gmail.com ‘ਤੇ ਸੰਪਰਕ ਕਰ ਦੇਣ ਤੇ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ|
ਸੀਐਮ ਭਗਵੰਤ ਦਾ ਕਹਿਣਾ ਹੈ ਕਿ ਮਣੀਪੁਰ ਸੂਬੇ ਵਿੱਚ ਫਸੇ ਹੋਏ ਨੌਜਵਾਨਾਂ ‘ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਸ ਮੁਸ਼ਕਿਲ ਦੇ ਸਮੇ ਪੰਜਾਬ ਸਰਕਾਰ ਪੂਰਾ ਸਾਥ ਦੇਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਘੜੀ ‘ਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹਨਾ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ।
ਸੀਐਮ ਮਾਨ ਵੱਲੋ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮਣੀਪੁਰ ਵਿੱਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੇ ਦਖਲ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਭਾਰਤ ਸਰਕਾਰ ਮਣੀਪੁਰ ਹਿੰਸਾ ਵਿੱਚ ਫਸੇ ਸਾਰੇ ਵਿਅਕਤੀਆਂ ਦੀ ਸਹਾਇਤਾ ਲਈ ਹੱਥ ਅੱਗੇ ਵਧਾਵੇਗੀ ।