ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਵੱਲੋ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਦੇ ਰਹਿਣ ਵਾਲਿਆਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੇਂ ਬੱਸ ਸਟੈਂਡ ਦੇ ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾ ਰਿਹਾ ਹੈ। ਪਟਿਆਲਾ ‘ਚ ਨਵਾਂ ਬੱਸ ਸਟੈਂਡ ਖੁੱਲ੍ਹ ਜਾਣ ਦੇ ਨਾਲ ਆਲੇ-ਦੁਆਲੇ ਦੇ ਪਿੰਡਾਂ ਅਤੇ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਰਾਹਤ ਹੋ ਜਾਵੇਗੀ ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਅਲੱਗ-ਅਲੱਗ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਹੋਣ ਜਾ ਰਹੀ ਹੈ । ਪਹਿਲੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਵੀ ਸਾਧਨ ਮੁਹਈਆ ਕਰਾਏ ਗਏ ਨੇ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਨਾਲ ਸਬੰਧਿਤ ਕੋਈ ਵੀ ਮੁਸ਼ਕਿਲ ਨਾ ਹੋਵੇ। ਇਸ ਨਵੇਂ ਬਣੇ ਬੱਸ ਸਟੈਂਡ ‘ਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਮਿਲਣਗੀਆਂ ।
ਉਨ੍ਹਾਂ ਨੇ ਅੱਗੇ ਦੱਸਿਆ ਕਿ 8.51 ਏਕੜ ਰਕਬੇ ਵਿੱਚ ਕਰੋੜਾਂ ਰੁਪਏ ਨਾਲ ਤਿਆਰ ਹੋਏ ਇਸ ਅਤਿ-ਆਧੁਨਿਕ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਸ਼ੁਰੂ ਹੋਣਗੀਆਂ। ਇਸ ਦੌਰਾਨ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਉਪਯੋਗ ਕੀਤਾ ਜਾਏਗਾ।