ਪੰਜਾਬ ਦੀ ਮਾਨ ਸਰਕਾਰ ਵੱਲੋਂ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਟਵਿੱਟਰ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ। ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ
ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ pic.twitter.com/4rVR1Fveaq
— Bhagwant Mann (@BhagwantMann) May 9, 2022