ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦਾ ਐਕਸਟੈਨਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ ਪਿਛਲੇ ਮਹੀਨੇ ਹੀ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪਰ ਫਿਰ ਮਨੀਸ਼ਾ ਗੁਲਾਟੀ ਹਾਈ ਕੋਰਟ ਪੁੱਜੇ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ ।
ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ। ਇਸ ਤੋਂ ਬਾਅਦ 18 ਸਤੰਬਰ 2020 ਨੂੰ ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਲਈ ਤਿੰਨ ਸਾਲ ਦਾ ਵਾਧਾ ਕਰ ਦਿੱਤਾ। ਹਾਲਾਂਕਿ, ਮਨੀਸ਼ਾ 16ਵੀਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ ਫਰਵਰੀ, 2022 ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਈ ਸੀ।
ਆਮ ਆਦਮੀ ਪਾਰਟੀ ਨੇ ਪਿਛਲੇ ਮਹੀਨੇ ਹੀ ਮਨੀਸ਼ਾ ਗੁਲਾਟੀ ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਹੰਗਾਮਾ ਹੋਇਆ ਅਤੇ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ |ਮਨੀਸ਼ਾ ਗੁਲਾਟੀ ਦੇ ਹਾਈਕੋਰਟ ਜਾਣ ਤੋਂ ਬਾਅਦ ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਦੇ ਖਿਲਾਫ ਲਿਆ ਫੈਸਲਾ ਰੱਦ ਕਰ ਦਿੱਤਾ ਸੀ ।