ਫਰੀਦਕੋਟ ਜ਼ਿਲੇ ‘ਚ ਸੋਮਵਾਰ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਐਕਸ਼ਨ ਲੈਂਦੇ ਹੋਏ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੇ ਪਿੰਡ ਦੇ ਲੋਕਾਂ ਦੀ ਸ਼ਿਕਾਇਤ ‘ਤੇ ਜਸਵੰਤ ਸਿੰਘ ਵਿਰੁੱਧ ਕੇਸ ਦਾਇਰ ਕਰ ਲਿਆ ਗਿਆ ਹੈ। ਪਿੰਡ ਦੇ ਲੋਕਾਂ ਨੇ ਜਸਵੰਤ ਸਿੰਘ ‘ਤੇ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦਾ ਇਲਜਾਮ ਲਾਇਆ ਹੈ।
ਇਸ ਘਟਨਾ ਬਾਰੇ SSP ਹਰਜੀਤ ਸਿੰਘ ਨੇ ਕਿਹਾ ਕਿ ਕਮੇਟੀ ਮੈਂਬਰ ਗੋਲੇਵਾਲਾ ਦੇ ਨੇੜੇ ਪਿੰਡ ਨੱਥਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ 2 ਗੁਟਾਂ ਦੀ ਆਪਸ ਵਿੱਚ ਲੜਾਈ ਸ਼ੁਰੂ ਹੋ ਗਈ । ਲੜਾਈ ਜਿਆਦਾ ਵੱਧਣ ਦੇ ਨਾਲ ਹੀ ਇੱਕ ਪਾਸੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਕਰ ਦਿੱਤੀ। ਜਾਣਕਾਰੀ ਦੇ ਅਨੁਸਾਰ ਇਹ ਲੜਾਈ ਗ੍ਰੰਥੀ ਬਦਲੇ ਜਾਣ ਦੀ ਮੰਗ ਨੂੰ ਲੈ ਕੇ ਹੋਈ ਸੀ।
SSP ਹਰਜੀਤ ਸਿੰਘ ਦੇ ਅਨੁਸਾਰ ਇਸ ਮਾਮਲੇ ਦੀ ਸ਼ਿਕਾਇਤ ਬਲਜਿੰਦਰ ਸਿੰਘ ਵੱਲੋ ਕੀਤੀ ਗਈ ਹੈ। ਬਲਜਿੰਦਰ ਸਿੰਘ ਦੀ ਸ਼ਿਕਾਇਤ ਮੁਤਾਬਿਕ ਕਣਕ ਦੀ ਵਧੀਆ ਫ਼ਸਲ ਹੋਣ ਅਤੇ ਇਸ ਫ਼ਸਲ ਦੀ ਵਿਕਰੀ ਹੋਣ ਮਗਰੋਂ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਕਰਵਾਉਣਾ ਜਾ ਰਹੇ ਸੀ । ਕਮੇਟੀ ਦੇ ਸਭ ਮੈਬਰਾਂ ਨੇ ਸਹਿਮਤੀ ਦੇ ਦਿੱਤੀ ਸੀ ਪਰ ਕਮੇਟੀ ਮੈਂਬਰ ਜਸਵੰਤ ਸਿੰਘ ਗ੍ਰੰਥੀ ਬਦਲੇ ਜਾਣ ਦੀ ਮੰਗ ’ਤੇ ਅੜੇ ਹੋਏ ਸੀ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਜਸਵੰਤ ਸਿੰਘ ਨੇ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਕਰਕੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ‘ਤੋਂ ਮਗਰੋਂ ਗੁੱਸੇ ਵਿੱਚ ਆਏ ਲੋਕਾਂ ਨੇ ਸੋਮਵਾਰ ਸਵੇਰੇ ਥਾਣੇ ਪਹੁੰਚ ਕੇ ਸ਼ਿਕਾਇਤ ਦਰਜ਼ ਕਰਵਾਈ ਅਤੇ ਜਸਵੰਤ ਸਿੰਘ ਵਿਰੁੱਧ ਐਕਸ਼ਨ ਲੈਣ ਦੀ ਮੰਗ ਰੱਖੀ ਹੈ।