ਫਿਲਮ ‘ਦਿ ਕੇਰਲ ਸਟੋਰੀ’ ਨੂੰ ਕੁਝ ਸੂਬੇ ਰੋਕ ਲਗਾ ਰਹੇ ਹਨ ਤੇ ਕੁਝ ਸੂਬੇ ਇਸ ਨੂੰ ਟੈਕਸ ਫ੍ਰੀ ਕਰਨ ਦੀ ਮੰਗ ਕਰਦੇ ਹਨ। ਇਸੇ ਦੌਰਾਨ, ਮੱਧ ਪ੍ਰਦੇਸ਼ ਤੋਂ ਮਗਰੋਂ ਉੱਤਰ ਪ੍ਰਦੇਸ਼ ‘ਚ ਵੀ ਫਿਲਮ ਨੂੰ ਟੈਕਸ ਮੁਕਤ ਕੀਤਾ ਜਾਣ ਵਾਲਾ ਹੈ । ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡਿਆ ਤੇ ਟਵੀਟ ਕਰਕੇ ਇਸ ਫਿਲਮ ਨੂੰ ਟੈਕਸ ਮੁਕਤ ਕਰਨ ਦੀ ਸੂਚਨਾ ਸਾਂਝੀ ਕੀਤੀ ਹੈ।
ਜਾਣਕਾਰੀ ਦੇ ਅਨੁਸਾਰ ਸੀਐਮ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ‘ਚ ਇਸ ਫਿਲਮ ‘ਤੇ ਰੋਕ ਲਗਾਈ ਹੋਈ ਹੈ। ਸੀਐਮ ਯੋਗੀ ਆਦਿਤਿਆਨਾਥ ਨੇ ਵੀ ਸੋਸ਼ਲ ਮੀਡਿਆ ਤੇ ਟਵੀਟ ਕਰਕੇ ਕਿਹਾ ਹੈ ਕਿ ਫਿਲਮ ‘ਦਿ ਕੇਰਲ ਸਟੋਰੀ’ ਨੂੰ ਰਾਜ ਵਿੱਚ ਟੈਕਸ ਫ੍ਰੀ ਹੋਵੇਗੀ। ਫਿਲਮ ਦੇ ਟ੍ਰੇਲਰ ਲਾਂਚ ਹੋਣ ਤੋਂ ਬਾਅਦ ਹੀ ਇਸ ਫਿਲਮ ‘ਤੇ ਵਿਵਾਦ ਹੋ ਰਿਹਾ ਹੈ ਪਰ ਵਿਵਾਦ ਹੋਣ ਦੇ ਬਾਵਜੂਦ ਇਸ ਫਿਲਮ ਨੂੰ ਕੁਝ ਸੂਬਿਆਂ ਨੇ ਟੈਕਸ ਫ੍ਰੀ ਕਰ ਦਿੱਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਨੀਵਾਰ ਯਾਨੀ 6 ਮਈ ਨੂੰ ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਰਾਜ ‘ਚ ਟੈਕਸ ਫ੍ਰੀ ਕਰਨ ਦੀ ਜਾਣਕਾਰੀ ਦੇ ਦਿੱਤੀ ਸੀ।
ਦਿੱਲੀ ਅਤੇ ਮਹਾਰਾਸ਼ਟਰ ਵਿੱਚ ਵੀ ਇਸ ਫਿਲਮ ਨੂੰ ਟੈਕਸ ਫ੍ਰੀ ਕਰਨ ਦੀ ਮੰਗ ਹੋ ਰਹੀ ਹੈ। ਮਹਾਰਾਸ਼ਟਰ ਦੇ ਨਾਸਿਕ ‘ਚ ਹਿੰਦੂ ਸਕਲ ਸਮਾਜ ਨੇ ਕਿਹਾ ਹੈ ਕਿ ਫਿਲਮ ‘ਦਿ ਕੇਰਲ ਸਟੋਰੀ’ ਰਾਹੀਂ ਲਵ ਜੇਹਾਦ ਦੀ ਪੂਰੀ ਜਾਣਕਾਰੀ ਲੋਕਾਂ ਨੂੰ ਪਤਾ ਲੱਗਣ ਵਾਲੀ ਹੈ। ਲੋਕਾਂ ਨੂੰ ਆਸ ਹੈ ਕਿ ਸੀਐਮ ਏਕਨਾਥ ਸ਼ਿੰਦੇ ਇਸ ਫਿਲਮ ਨੂੰ ਟੈਕਸ ਫ੍ਰੀ ਕਰਨਗੇ ।