ਚੰਡੀਗੜ੍ਹ: ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕਰਨ ਲਈ ਕੇਂਦਰ ਸਰਕਾਰ ਅੱਜ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕਰ ਸਕਦੀ ਹੈ। ਸਰਕਾਰ ਮੁਤਾਬਕ ਇਹ ਬਿੱਲ ਦੇਸ਼ ਦੇ ਮੌਜੂਦਾ ਬਿਜਲੀ ਵੰਡ ਖੇਤਰ ਵਿੱਚ ਵੱਡੇ ਬਦਲਾਅ ਲਿਆ ਸਕਦਾ ਹੈ। ਹਾਲਾਂਕਿ ਇਸ ਦਾ ਤਿੱਖਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦਾ ਵਿਰੋਧ ਕੀਤਾ ਹੈ।
ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..
— Bhagwant Mann (@BhagwantMann) August 8, 2022
CM ਮਾਨ ਨੇ ਟਵੀਟ ਕਰਕੇ ਰਾਜਾਂ ਦੇ ਅਧਿਕਾਰਾਂ ‘ਤੇ ਇੱਕ ਹੋਰ ਹਮਲਾ ਬੋਲਿਆ…ਬਿਜਲੀ ਸੋਧ ਬਿੱਲ 2022…ਇਸ ਬਿੱਲ ਨੂੰ ਸੰਸਦ ‘ਚ ਪੇਸ਼ ਕਰਨ ਦਾ ਜ਼ਬਰਦਸਤ ਵਿਰੋਧ…ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਲੜਾਂਗੇ ਸਾਡੇ ਹੱਕਾਂ ਲਈ.. ਸੜਕ ਤੋਂ ਪਾਰਲੀਮੈਂਟ ਤੱਕ
ਦੱਸ ਦੇਈਏ ਕਿ ਇਹ ਬਿੱਲ ਪੂਰੇ ਬਿਜਲੀ ਖੇਤਰ ਵਿੱਚ ਨਿੱਜੀ ਖੇਤਰ ਦੀ ਹਿੱਸੇਦਾਰੀ ਹੋਰ ਵਧਾਉਣ ਦਾ ਰਾਹ ਖੋਲ੍ਹ ਸਕਦਾ ਹੈ, ਪਰ ਕਿਸਾਨਾਂ ਅਤੇ ਵਿਰੋਧੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।