ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ‘ਚ ਜ਼ੀਰੋ ਲਾਈਨ ਨੇੜੇ ਸ੍ਰੀ ਕਰਤਾਰਪੁਰ ਕਾਰੀਡੋਰ ਦੇ ਗੇਟ ‘ਤੇ ਵੀਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਰੇਂਜਰਾਂ ਵਿਚਾਲੇ ਇਕ ਅਹਿਮ ਬੈਠਕ ਹੋਈ।…. ਜਿਸ ਵਿੱਚ ਡੀ.ਆਈ.ਜੀ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਪ੍ਰਭਾਕਰ ਜੋਸ਼ੀ ਅਤੇ ਪਾਕਿਸਤਾਨ ਦੇ ਚਨਾਬ ਰੇਂਜਰ ਦੇ ਬ੍ਰਿਗੇਡੀਅਰ ਸ਼ਾਹਿਦ ਅਯੂਬ ਵਿਚਕਾਰ ਅਹਿਮ ਗੱਲਬਾਤ ਹੋਈ। ਭਾਰਤੀ ਰੇਜ਼ਰ ਨੇ ਪਾਕਿਸਤਾਨੀ ਰੇਜ਼ਰ ਨੂੰ ਸੈਕਟਰ ਵਿੱਚ ਡਰੋਨਾਂ ਦੀ ਵਧਦੀ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਇਸ ਮੌਕੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਉਨ੍ਹਾਂ ਪਾਕਿਸਤਾਨ ਦੇ ਚਨਾਬ ਰੇਂਜਰਜ਼ ਦੇ ਬ੍ਰਿਗੇਡੀਅਰ ਅਤੇ ਰੇਂਜਰਾਂ ਨੂੰ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਡਰੋਨ ਤਸਕਰੀ ਅਤੇ ਡਰੋਨ ਘੁਸਪੈਠ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਅਤੇ ਡਰੱਗ ਦੀ ਤਸਕਰੀ ਪਾਕਿਸਤਾਨ ਵਿੱਚ ਬੈਠੇ ਬਦਮਾਸ਼ਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਲਈ ਇਹ ਮੀਟਿੰਗ ਬੁਲਾਈ ਗਈ ਹੈ। ਇਸ ਮੌਕੇ ਵੱਖ-ਵੱਖ ਬਟਾਲੀਅਨਾਂ ਦੇ ਅਧਿਕਾਰੀਆਂ ਨੇ ਵੀ ਸਰਹੱਦ ਦਾ ਦੌਰਾ ਕੀਤਾ। ਪਾਕਿਸਤਾਨੀ ਰੇਂਜਰਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਗਈ ਹੈ।