ਜੀਲਾਂਗ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸਪਿਨ ਗੇਂਦਬਾਜ਼ ਕਾਰਤਿਕ ਮਯੱਪਨ ਨੇ ਟੀ-20 ਵਿਸ਼ਵ ਕੱਪ 2022 ਦੀ ਪਹਿਲੀ ਹੈਟ੍ਰਿਕ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਮਯੱਪਨ ਨੇ 15ਵੇਂ ਓਵਰ ਦੀ ਕ੍ਰਮਵਾਰ ਚੌਥੀ, ਪੰਜਵੀਂ ਅਤੇ ਛੇਵੀਂ ਗੇਂਦ ‘ਤੇ ਭਾਨੁਕਾ ਰਾਜਪਕਸੇ, ਚਰਿਤਾ ਅਸਲੰਕਾ ਅਤੇ ਦਾਸੁਨ ਸ਼ਨਾਕਾ ਨੂੰ ਆਊਟ ਕਰਕੇ ਇਹ ਰਿਕਾਰਡ ਬਣਾਇਆ।
ਭਾਰਤੀ ਮੂਲ ਦੇ ਮਯੱਪਨ ਟੀ-20 ਵਿਸ਼ਵ ਕੱਪ ਵਿੱਚ ਹੈਟ੍ਰਿਕ ਲੈਣ ਵਾਲੇ ਯੂਏਈ ਦੇ ਪਹਿਲੇ ਗੇਂਦਬਾਜ਼ ਬਣ ਗਏ ਹਨ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ ‘ਚ ਹੈਟ੍ਰਿਕ ਲਗਾ ਕੇ ਕਾਰਤਿਕ ਬ੍ਰੈਟ ਲੀ ਦੀ ਸੂਚੀ ‘ਚ ਸ਼ਾਮਲ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਪੰਜਵੀਂ ਹੈਟ੍ਰਿਕ ਹੈ ਅਤੇ ਇਸ ਟੂਰਨਾਮੈਂਟ ਦੀ ਪਹਿਲੀ ਹੈਟ੍ਰਿਕ ਹੈ।