ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਦਾ ਘੇਰਾਓ ਕੀਤਾ ਹੈ। ਦਰਅਸਲ, ਬਾਜਵਾ ਨੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਉਸ ਨੇ ਦੋ ਮਹੀਨਿਆਂ ‘ਚ 8000 ਕਰੋੜ ਦਾ ਕਰਜ਼ਾ ਲਿਆ ਹੈ। ਕੀ ਇਹ ਤਬਦੀਲੀ ਹੈ? ਉਨ੍ਹਾਂ ਨੇ ਇਕ ਖਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਅਤੇ ਲਿਖਿਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੱਤਾ ‘ਚ ਰਹਿੰਦੇ ਹੋਏ ਸਿਰਫ ਦੋ ਮਹੀਨਿਆਂ ‘ਚ 8000 ਕਰੋੜ ਦਾ ਕਰਜ਼ਾ ਲਿਆ ਹੈ। ਕੀ ਇਹ ਉਹੀ ਤਬਦੀਲੀ ਦੀ ਰਾਜਨੀਤੀ ਹੈ ਜਿਸ ਦਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ?
AAP Govt in Punjab has taken loan of 8000 crores in just two months of being in power. Is this politics of change which was promised before elections? pic.twitter.com/VqzfvlsTWb
— Partap Singh Bajwa (@Partap_Sbajwa) May 14, 2022
ਦੂਜੇ ਪਾਸੇ ਪ੍ਰਤਾਪ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਖਬਰ ਮੁਤਾਬਕ ਪੰਜਾਬ ਸਰਕਾਰ ਨੇ ਦੋ ਮਹੀਨਿਆਂ ਵਿੱਚ 8000 ਕਰੋੜ ਦਾ ਕਰਜ਼ਾ ਲਿਆ ਹੈ। ਪਹਿਲੇ ਮਹੀਨੇ ਸਰਕਾਰ ਨੇ 5500 ਕਰੋੜ ਦਾ ਕਰਜ਼ਾ ਚੁੱਕਿਆ ਸੀ, ਉਸ ਤੋਂ ਬਾਅਦ ਅਪ੍ਰੈਲ ਮਹੀਨੇ ‘ਚ 1500 ਕਰੋੜ ਦਾ ਕਰਜ਼ਾ ਲਿਆ ਸੀ ਤੇ ਮਈ ‘ਚ 4 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਸੀ। ਇਸ ‘ਤੇ ਸਵਾਲ ਉਠਾਉਂਦੇ ਹੋਏ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।